BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਬਾਕਸਿੰਗ ਖਿਡਾਰੀ ਕੁਲਦੀਪ ਸਿੰਘ ਨੂੰ ਕੀਤਾ ਸਾਂਝੀ ਸੰਘਰਸ਼ ਕਮੇਟੀ ਤਲਵੰਡੀ ਸਾਬੋ ਨੇ ਸਨਮਾਨਿਤ

ਤਲਵੰਡੀ ਸਾਬੋ, 17 ਜਨਵਰੀ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਨੈਸ਼ਨਲ ਟਾਰਗੈਟ ਉਲੰਪਿਕ ਨਾਰਥ ਇੰਡੀਆ ਵੱਲੋਂ ਹਿਸਾਰ ਵਿਖੇ ਕਰਵਾਏ ਗਏ ਬਾਕਸਿੰਗ ਮੁਕਾਬਲਿਆਂ 'ਚੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਕੁਲਦੀਪ ਸਿੰਘ ਦੇ ਸੋਨ ਤਗਮਾ ਪ੍ਰਾਪਤ ਕਰਨ ਕਰਕੇ ਸਥਾਨਕ ਸਾਂਝੀ ਸੰਘਰਸ਼ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਖਿਡਾਰੀ ਕੁਲਦੀਪ ਸਿੰਘ ਨੂੰ ਸਨਮਾਨਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਮਾਸਟਰ ਜਸਪਾਲ ਸਿੰਘ ਗਿੱਲ ਨੇ ਦੱਸਿਆ ਕਿ ਕੁਲਦੀਪ ਨੇ ਜਿੱਥੇ ਐਨੀ ਵੱਡੀ ਪ੍ਰਾਪਤੀ ਕਰਕੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ ਉੱਥੇ ਪੂਰੇ ਉੱਤਰੀ ਭਾਰਤ ਵਿੱਚ ਪੰਜਾਬ ਦਾ ਵੀ ਨਾਮ ਰੌਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਵੱਡੀ ਪ੍ਰਾਪਤੀ ਦੇ ਚਲਦਿਆਂ ਅੱਜ ਕੁਲਦੀਪ ਸਿੰਘ ਨੂੰ ਸਾਂਝੀ ਸੰਘਰਸ਼ ਕਮੇਟੀ ਵੱਲੋਂ ਬਾਕਸਿੰਗ ਕਿੱਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਗਿੱਲ ਨੇ ਦੱਸਿਆ ਕਿ ਸਕੂਲੀ ਨੈਸ਼ਨਲ ਮੁਕਾਬਲਿਆਂ ਦੌਰਾਨ ਵੀ ਸੋਨ ਤਗਮਾ ਪ੍ਰਾਪਤ ਕਰਨ 'ਤੇ ਪਹਿਲਾਂ ਵੀ ਉਕਤ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਪਾਲ ਸਿੰਘ ਢਿੱਲੋਂ, ਵਿੰਦਰ ਸਿੰਘ, ਗੁਰਮੇਲ ਸਿੰਘ, ਜਗਨਾਮ ਸਿੰਘ ਧਾਲੀਵਾਲ, ਬਲਦੀਪ ਸਿੰਘ ਮਲਕਾਣਾ ਆਦਿ ਹਾਜ਼ਰ ਸਨ।

No comments: