BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਦੰਦਾਂ ਦੀ ਸਿਹਤ ਸੰਭਾਲ ਸਬੰਧੀ 26ਵੇਂ ਪੰਦਰਵਾੜੇ ਦੀ ਸ਼ੁਰੂਆਤ

ਤਲਵੰਡੀ ਸਾਬੋ, 13 ਫਰਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਰਹਿਨੁਮਾਈ ਹੇਠ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ 29ਵੇਂ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ ਹੋਈ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕੇ ਇਸ ਪੰਦਰਵਾੜੇ ਦੌਰਾਨ ਕੁਲ 19 ਦੰਦਾਂ ਦੇ ਸੈੱਟ ਲੋੜਵੰਦਾਂ ਨੂੰ ਲਗਾਏ ਜਾਣਗੇ। ਡਾ. ਕਮਲਪ੍ਰੀਤ ਕੌਰ ਡੈਂਟਲ ਸਰਜਨ ਨੇ ਕਿਹਾ ਕਿ ਦੰਦ ਸਾਡੇ ਸਰੀਰ ਦਾ ਮਹੱਤਵਪੂਰਨ ਅੰਗ ਹਨ। ਇਹਨਾਂ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ। ਸਾਨੂੰ ਦਿਨ ਵਿੱਚ ਦੋ ਵਾਰ ਆਪਣੇ ਦੰਦ ਸਾਫ ਕਰਨੇ ਚਾਹੀਦੇ ਹਨ ਕਿਉਂਕਿ ਜੇ ਦੰਦ ਸਾਫ ਨਾਂ ਕੀਤੇ ਜਾਣ ਤਾਂ ਦੰਦਾਂ ਵਿੱਚ ਫਸਿਆ ਭੋਜਨ ਸੜਨ ਲੱਗ ਜਾਂਦਾ ਹੈ, ਸਾਹ ਵਿੱਚੋਂ ਬਦਬੂ ਆਉਣ ਲੱਗ ਜਾਂਦੀ ਹੈ ਅਤੇ ਦੰਦਾਂ ਨੂੰ ਕੀੜਾ ਲਗ ਜਾਂਦਾ ਹੈ।
ਸ. ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਇਹ ਪੰਦਰਵਾੜਾ ਮਿਤੀ 12 ਫਰਵਰੀ ਤੋਂ 26 ਫਰਵਰੀ 2018 ਤੱਕ ਮਨਾਇਆ ਜਾ ਰਿਹਾ ਹੈ। ਕਿਸੇ ਵੀ ਦੰਦਾਂ ਸਬੰਧੀ ਸਮੱਸਿਆ ਹੋਣ 'ਤੇ ਸਰਕਾਰੀ ਹਸਪਤਾਲ ਵਿੱਚ ਆ ਕੇ ਆਪਣਾ ਇਲਾਜ ਮਾਹਿਰ ਡਾਕਟਰ ਤੋਂ ਕਰਵਾਇਆ ਜਾ ਸਕਦਾ ਹੈ। ਦੰਦਾਂ ਦੀ ਸੰਭਾਲ ਸਬੰਧੀ ਆਈ. ਈ. ਸੀ. ਮੈਟੀਰੀਅਲ ਵੀ ਵੰਡਿਆ ਗਿਆ। ਇਸ ਮੌਕੇ ਡਾ. ਜਗਰੂਪ ਸਿੰਘ ਐਮ. ਡੀ. ਮੈਡੀਸਿਨ ਤੋਂ ਇਲਾਵਾ ਮਰੀਜ ਹਾਜਰ ਸਨ।

No comments: