BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਰਾਈਆ ਦੇ ਸਰਪੰਚ ਅੰਮ੍ਰਿਤਪਾਲ ਸਿੰਘ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਮੌਕੇ 5100 ਰੁਪਏ ਦਿੱਤੇ

ਤਲਵੰਡੀ ਸਾਬੋ, 15 ਫਰਵਰੀ (ਗੁਰਜੰਟ ਸਿੰਘ ਨਥੇਹਾ)- ਇਲਾਕੇ ਦੇ ਪਿੰਡ ਰਾਈਆ ਦੇ ਸਰਪੰਚ ਅੰਮ੍ਰਿਤਪਾਲ ਸਿੰਘ ਨੇ ਸਰਪੰਚੀ ਕਰਨ ਦੇ ਨਾਲ ਨਾਲ ਪਿੰਡ ਵਿੱਚ ਸਮਾਜ ਸੇਵਾ ਨੂੰ ਉਤਸ਼ਾਹਿਤ ਕਰਦਿਆਂ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ ਪਰਿਵਾਰ ਦੀ ਸਹਾਇਤਾ ਕਰਨ ਦਾ ਕਾਰਜ ਆਰੰਭਿਆ ਹੈ ਇਸੇ ਲੜੀ ਤਹਿਤ ਉਨਾਂ ਨੇ ਬੀਤੇ ਦਿਨ ਇੱਕ ਲੜਕੀ ਦੀ ਸ਼ਾਦੀ ਮੌਕੇ ਪਰਿਵਾਰ ਨੂੰ 5100 ਰੁਪਏ ਦੀ ਆਰਥਿਕ ਸਹਾਇਤਾ ਮੁਹੱਈਆ ਕਰਵਾਈ। ਪਿੰਡ ਰਾਈਆ ਦੇ ਮੋਹਤਬਰਾਂ ਨੇ ਦੱਸਿਆ ਕਿ ਸਰਪੰਚ ਅੰਮ੍ਰਿਤਪਾਲ ਸਿੰਘ ਨੇ ਪਿੰਡ ਦੇ ਬਹਾਦਰ ਸਿੰਘ ਦੀ ਲੜਕੀ ਗੁਰਵਿੰਦਰ ਕੌਰ ਦੀ ਸ਼ਾਦੀ ਮੌਕੇ ਪਰਿਵਾਰ ਨੂੰ ਸਹਾਇਤਾ ਦੇ ਰੂਪ ਵਿੱਚ 5100 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ। ਇਸ ਮੌਕੇ ਸਰਪੰਚ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪਿੰਡ ਦੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਉਕਤ ਰਾਸ਼ੀ ਸ਼ਗਨ ਵਜੋਂ ਦੇਣ ਦਾ ਫੈਸਲਾ ਕੀਤਾ ਹੈ ਤੇ ਕੋਸ਼ਿਸ ਕਰਨਗੇ ਕਿ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇ। ਨਾ ਕੇਵਲ ਪਿੰਡ ਵਿੱਚ ਸਗੋਂ ਸਮੁੱਚੇ ਇਲਾਕੇ ਵਿੱਚ ਸਰਪੰਚ ਅੰਮ੍ਰਿਤਪਾਲ ਸਿੰਘ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

No comments: