BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਚੌਂਕੀ ਇੰਚਾਰਜ ਬਲਵਿੰਦਰ ਸਿੰਘ ਨੇ ਸੰਭਾਲਿਆ ਅਹੁਦਾ, ਪੰਚਾਇਤਾਂ ਨਾਲ ਕੀਤੀ ਮੀਟਿੰਗ

ਤਲਵੰਡੀ ਸਾਬੋ, 17 ਫਰਵਰੀ (ਗੁਰਜੰਟ ਸਿੰਘ ਨਥੇਹਾ)- ਥਾਣਾ ਤਲਵੰਡੀ ਸਾਬੋ ਅਧੀਨ ਪੈਂਦੀ ਪੁਲਿਸ ਚੌਂਕੀ ਸੀਂਗੋ ਦੇ ਨਵੇਂ ਮੁਖੀ ਸ. ਬਲਵਿੰਦਰ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ। ਨਵੇਂ ਮੁਖੀ ਥਾਣਾ ਰਿਫਾਇਨਰੀ ਰਾਮਾਂ ਮੰਡੀ ਤੋਂ ਤਬਦੀਲ ਹੋ ਕੇ ਸ. ਭੁਪਿੰਦਰਜੀਤ ਸਿੰਘ ਦੀ ਜਗ੍ਹਾ 'ਤੇ ਆਏ ਹਨ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰੈੱਸ ਨਾਲ ਇੱਕ ਮਿਲਣੀ ਮੌਕੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨ-ਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਜਨਤਾ ਦੀ ਸੇਵਾ ਵਿੱਚ ਹਮੇਸ਼ਾ ਤਤਪਰ ਰਹਿਣਗੇ। ਉਹਨਾਂ ਇਲਾਕੇ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤਰ ਦੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਉਹ ਪੁਲਿਸ ਦਾ ਸਾਥ ਦੇਣ ਅਤੇ ਪਿੰਡਾਂ 'ਚ ਗ਼ੈਰ-ਸਮਾਜਿਕ ਅਨਸਰ ਆਪਣੀਆਂ ਗ਼ੈਰ-ਕਾਨੂੰਨੀ ਕਾਰਵਾਈਆਂ ਬੰਦ ਕਰ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੁਨਸ਼ੀ ਜਸਵਿੰਦਰ ਸਿੰਘ, ਸੱਤਪਾਲ ਸਿੰਘ ਜੈਲਦਾਰ ਲਹਿਰੀ, ਸੋਨੂੰ ਆਜ਼ਾਦ ਲਹਿਰੀ, ਨੰਬਰਦਾਰ ਮਨਦੀਪ ਸਿੰਘ ਨੰਗਲਾ, ਸਰਪੰਚ ਕੁਲਵੰਤ ਸਿੰਘ ਨਥੇਹਾ, ਸੂਰਜ ਸਿੰਘ ਗੋਲੇਵਾਲਾ, ਸਰਪੰਚ ਹਰਦੇਵ ਸਿੰਘ ਫੌਜੀ ਨੰਗਲਾ ਅਤੇ ਅਨੇਕਾਂ ਹੋਰ ਪਿੰਡਾਂ ਦੇ ਮੋਹਤਬਰ ਹਾਜ਼ਰ ਸਨ।

No comments: