BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲੋਕਾਂ ਨੂੰ ਉਨਾਂ ਦੇ ਦਰ 'ਤੇ ਅਤੇ ਇਕੋ ਛੱਤ ਹੇਠ ਸੁਵਿਧਾਵਾਂ ਦੇਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕੈਂਪ ਦਾ ਆਯੋਜਨ

2015 ਬੈਚ ਦੇ ਆਈ.ਏ.ਐਸ.ਅਧਿਕਾਰੀ ਦੇ ਉਦੱਮ ਸਦਕਾ ਲੋਕਾਂ ਨੂੰ ਮਿਲਿਆ ਫਾਇਦਾ
ਜਲੰਧਰ 16 ਫਰਵਰੀ (ਜਸਵਿੰਦਰ ਆਜ਼ਾਦ)- ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਉਨਾਂ ਦੇ ਦਰ 'ਤੇ ਦੇਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਇਥੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ 'ਤੇ ਲਗਾਏ ਗਏ ਇਸ ਕੈਂਪ ਦੀ ਅਗਵਾਈ ਜਲੰਧਰ-2 ਦੇ ਉਪ ਮੰਡਲ ਮੈਜਿਸਟਰੇਟ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਲਗਾਇਆ ਗਿਆ। ਇਹ ਕੈਂਪ ਜੋ ਕਿ 2015 ਬੈਚ ਦੇ ਇਸ ਨੌਜਵਾਨ ਆਈ.ਏ.ਐਸ.ਅਫ਼ਸਰ ਦੇ ਵਿਸੇਸ ਯਤਨਾਂ ਦਾ ਸਿੱਟਾ ਹੈ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਵੱਡੀ ਗਿਣਤੀ ਵਿੱਚ  ਲੋਕਾਂ ਨੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਕੇ ਸਰਕਾਰੀ ਸਕੀਮਾਂ ਦਾ ਲਾਭ ਹਾਸਿਲ ਕੀਤਾ।
ਇਸ ਕੈਂਪ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਪ ਮੰਡਲ ਮੈਜਿਸਟਰੇਟ ਪਰਮਵੀਰ ਸਿੰਘ ਨੇ ਕਿਹਾ ਕਿ ਇਸ ਕੈਂਪ ਨੂੰ ਆਯੋਜਿਤ ਕਰਨ ਦਾ ਮੁੱਖ ਮੰਤਵ ਇਹ ਸੀ ਕਿ ਲੋਕਾਂ ਨੂੰ ਉਨਾਂ ਦੇ ਦਰ 'ਤੇ ਇਕੋ ਛੱਤ ਥੱਲੇ ਸਰਕਾਰੀ ਸੁਵਿਧਾਵਾਂ ਦਾ ਲਾਭ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਅਹਿਮ ਵਿਭਾਗ ਜਿਨਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਖੇਤੀਬਾੜੀ ,ਸਹਿਕਾਰਤਾ ,ਰੁਜ਼ਗਾਰ ਅਤੇ ਹੋਰ ਵਿਭਾਗਾਂ ਨੇ ਵੀ ਇਸ ਕੈਂਪ ਵਿੱਚ ਸ਼ਿਰਕਤ ਕੀਤੀ ਤੇ ਇਸ ਕੈਂਪ ਨੂੰ ਸਫ਼ਲ ਬਣਾਇਆ। ਉਨਾਂ ਕਿਹਾ ਕਿ ਅਗੇ ਤੋਂ ਅਜਿਹੇ ਕੈਂਪ ਪਿੰਡ ਪੱਧਰ 'ਤੇ ਵੀ ਲਗਾਏ ਜਾਣਗੇ ਤਾਂ ਜੋ ਲੋਕਾਂ ਨੁੰ ਇਸ ਦੀ ਸੁਵਿਧਾ ਦਿੱਤੀ ਜਾ ਸਕੇ।
ਉਨਾਂ ਕਿਹਾ ਕਿ ਇਸ ਕੈਂਪ ਨੂੰ ਲਗਾਉਣ ਪਿਛੇ ਮੁੱਖ ਮੰਤਵ ਇਹ ਸੀ ਕਿ ਜਰੂਰਮੰਦ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਪਹੁੰਚਾਈਆਂ ਜਾ ਸਕਣ। ਉਨਾਂ ਕਿਹਾ ਕਿ ਇਨਾਂ ਕੈਂਪਾਂ ਨਾਲ ਸਮਾਜ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸਮਾਜ ਦਾ ਹਰ ਤਬਕਾ ਵਧੀਆ ਅਤੇ ਮਿਆਰੀ ਜਿੰਦਗੀ ਜੀਅ ਸਕੇ। ਉਨਾਂ ਹਿਕਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਪੇਂਡੂ ਖੇਤਰਾਂ ਦੇ ਬਹੁ ਪੱਖੀ ਵਿਕਾਸ ਵੱਲ ਵੱਧਦਾ ਇਕ ਕਦਮ ਹੈ ਅਤੇ ਇਸ ਦਾ ਮੁੱਖ ਟੀਚਾ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਪਿਛੇ ਰਹਿ ਗਏ ਤਬਕਿਆਂ ਦਾ ਵਿਕਾਸ ਯਕੀਨੀ ਬਣਾਉਣਾ ਹੈ।

No comments: