BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਗ੍ਰੇਸ ਪਬਲਿਕ ਸਕੂਲ ਵਿੱਖੇ ਬੇਬੀ ਸ਼ੋਅ ਕਰਵਾਇਆ ਗਿਆ

ਜੰਡਿਆਲਾ ਗੁਰੂ 5 ਫਰਵਰੀ (ਕੰਵਲਜੀਤ ਸਿੰਘ, ਪ੍ਰਗਟ ਸਿੰਘ)- ਅੱਜ ਗ੍ਰੇਸ ਪਬਲਿਕ ਸਕੂਲ ਜੰਡਿਆਲਾ ਗੁਰੂ ਵਿੱਖੇ ਵਿੱਖੇ ਬੇਬੀ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਵਿੱਚ 1 ਤੋਂ 8  ਸਾਲ ਦੇ ਬੱਚਿਆਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ। ਨੰਨ੍ਹੇ ਮੁੰਨੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸੱਭ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਦੇ ਵੀ ਪ੍ਰਤੀਯੋਗਿਤਾ ਕਰਵਾਈ ਗਈ। ਜੇਤੂ ਬੱਚਿਆਂ ਅਤੇ ਮਾਪਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸੇਲ੍ਫ਼ ਡਿਫੈਂਸ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਤੇ ਦੱਸਿਆ ਗਿਆ ਕਿ ਕਿਸ ਤਰਾਂ ਮਾਰਸ਼ਲ ਆਰਟ ਦੁਆਰਾ ਕਮਜ਼ੋਰ ਵਿਅਕਤੀ ਤਾਕਤਵਰ ਵਿਅਕਤੀ ਦਾ ਸਾਹਮਣਾ ਕਰ ਸਕਦਾ ਹੈ। ਸਕੂਲ ਦੇ ਐਮ ਡੀ ਡਾਕਟਰ ਜੇ ਐਸ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ। ਕਿ ਅਜਿਹੇ ਸ਼ੋਅ ਦਾ ਆਯੋਜਨ ਕਰਕੇ ਅਸੀਂ ਬੱਚਿਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਤਾਕਤਵਰ ਬਣਾਉਂਦੇ ਹਾਂ। ਜੋ ਭਵਿੱਖ ਵਿੱਚ ਉਸਦਾ ਸਫਲਤਾ ਦਾ ਮੀਲ  ਪੱਥਰ ਸਾਬਿਤ ਹੁੰਦਾ ਹੈ। ਅਤੇ ਆਏ ਹੋਏ ਪੱਤਵੰਤੇ ਸੱਜਣਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਰਾਸ਼ਟਰੀ ਗੀਤ ਗਾ ਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਡਾਕਟਰ ਜੇ ਐਸ ਰੰਧਾਵਾ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਤੋਂ ਇਲਾਵਾ ਸ਼੍ਰੀਮਤੀ ਸੁਰਿੰਦਰਜੀਤ ਕੌਰ,ਉੱਤਮ ਸਿੰਘ ਕਾਹਲੋਂ,ਨਮਰਤਾ ਅਤੇ ਸਮੂਹ ਸਟਾਫ ਹਾਜਿਰ ਸੀ।

No comments: