BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਿਦਿਆਰਥੀਆਂ ਨੇ ਗਣਿਤ ਵਿਸ਼ੇ ਸੰਬੰਧੀ ਗੁਰ ਸਿੱਖੇ

ਜਲੰਧਰ 1 ਫਰਵਰੀ (ਗੁਰਕੀਰਤ ਸਿੰਘ)- ਸਥਾਨਕ ਟ੍ਰਿਨਿਟੀ ਕਾਲਜ, ਜਲੰਧਰ ਵਿਖੇ ਇਕਨੋਮਿਕਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿਚ ਡੀ.ਏ.ਵੀ. ਕਾਲਜ ਜਲੰਧਰ ਦੇ ਮੈਥਾਮੈਟਿਕਸ ਵਿਭਾਗ ਦੇ ਮੁੱਖੀ ਸ਼੍ਰੀ ਅਜੈ ਅਗਰਵਾਲ ਜੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਹਨਾਂ ਤੋਂ ਇਲਾਵਾ ਕਾਲਜ ਦੇ ਡਾਇਰੈਕਟਰ ਰੈਵ. ਫਾਦਰ ਪੀਟਰ ਜੀ, ਕਾਲਜ ਦੇ ਪ੍ਰਿੰਸੀਪਲ ਅਜੈ ਪਰਾਸ਼ਰ, ਰੈਵ. ਫਾਦਰ ਜੋਨਸਨ ਜੀ, ਇਕਨੋਮਿਕਸ ਵਿਭਾਗ ਦੇ ਮੁੱਖੀ ਪ੍ਰੋ. ਨਿਧੀ ਸ਼ਰਮਾ ਜੀ, ਪ੍ਰੋ. ਨਵਦੀਪ, ਪ੍ਰੋ. ਨਵੋਦਿਤਾ, ਪ੍ਰੋ. ਇਕਾਸਦੀਪ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਅਜੈ ਪਰਾਸ਼ਰ ਜੀ ਨੇ ਆਪਣੇ ਸ਼ਬਦਾਂ ਰਾਹੀਂ ਸਾਰਿਆ ਦਾ ਇਸ ਪ੍ਰੋਗਰਾਮ ਵਿਚ ਪਹੁੰਚਣ ਲਈ ਨਿੱਘਾ ਸਵਾਗਤ ਕੀਤਾ। ਸ਼੍ਰੀ ਅਜੈ ਅਗਰਵਾਲ ਜੀ ਜੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਜਰਨਲ ਅਵੈਅਰਨੇਸ ਅਤੇ ਗਣਿਤ ਵਿਸ਼ੇ ਸੰਬੰਧੀ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਪ੍ਰੋਗਰਾਮ ਵਿਚ ਭਾਗ ਲਿਆ ਅਤੇ ਵਿਸ਼ੇ ਸੰਬੰਧੀ ਆਪਣੇ ਕਈ ਭੁੱਲੇਖੇ ਦੂਰ ਕੀਤੇ ਵਿਭਾਗ ਦੇ ਮੁੱਖੀ ਪ੍ਰੋ. ਨਿਧੀ ਸਰਮਾਂ ਨੇ ਆਪਣੇ ਸ਼ਬਦਾਂ ਰਾਹੀ ਸਾਰਿਆਂ ਦਾ ਇਸ ਪ੍ਰੋਗਰਾਮ ਵਿਚ ਪਹੁੰਚਣ ਤਹਿ ਦਿਲੋਂ ਧੰਨਵਾਦ ਕੀਤਾ।

No comments: