BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਨਖਾਹ ਨਾ ਮਿਲਣ ਦੇ ਰੋਸ ਵਜੋਂ ਪਾਵਰਕਾਮ ਦੇ ਮੁਲਾਜਮਾਂ ਵੱਲੋ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 3 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪਾਵਰਕਾਮ ਦੇ ਕਰਮਚਾਰੀਆਂ ਨੂੰ ਮਹੀਨਾਵਾਰ ਤਨਖਾਹ ਸਮੇਂ ਸਿਰ ਨਾ ਮਿਲਣ ਕਰਕੇ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇੰਪਲਾਈਜ ਜੁਆਇੰਟ ਫੋਰਮ ਦੇ ਸੱਦੇ ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਟ ਵਿਰੁੱਧ ਸਬ ਡਵੀਜਨ ਤਲਵੰਡੀ ਸਾਬੋ ਵਿਖੇ ਪਾਵਰਕਾਮ ਦੇ ਕਰਮਚਾਰੀਆਂ ਵੱਲੋ ਰੋਸ ਰੈਲੀ ਕੀਤੀ ਗਈ ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਇਸ ਰੈਲੀ ਨੂੰ ਕੌਂਸਲ ਆਫ ਜੂੁਨੀਅਰ ਇੰਜੀਨੀਅਰ ਦੇ ਸੂਬਾ ਆਗੂ ਮਲਕੀਤ ਸਿੰਘ ਸਿੱਧੂ, ਇੰਜੀਨੀਅਰ ਨਛੱਤਰ ਸਿੰਘ ਮੰਡਲ ਪ੍ਰਧਾਨ ਟੀ. ਐਸ. ਯੂ, ਮਨੀ ਰਾਮ ਸ਼ਰਮਾ ਸਬ ਡਵੀਜਨ ਪ੍ਰਧਾਨ ਟੀਐਸਯੂ ਅਤੇ ਸੁਰਜੀਤਪਾਲ ਸਬ ਡਵੀਜਨਲ ਸਕੱਤਰ ਟੀਐਸਯੂ ਨੇ ਸੰਬੋਧਨ ਕਰਦਿਆ ਕਿਹਾ ਕਿ ਪਹਿਲਾਂ ਪਾਵਰਕਾਮ ਵੱਲੋਂ ਹਰ ਮਹੀਨੇ ਦੀ 28-29 ਤਾਰੀਖ ਨੂੰ ਕਰਮਚਾਰੀਆਂ ਦੀ ਤਨਖਾਹ ਜਾਰੀ ਕਰ ਦਿੱਤੀ ਜਾਂਦੀ ਸੀ ਪ੍ਰੰਤੂ ਹੁਣ ਕਰਮਚਾਰੀਆਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਲਈ ਤਨਖਾਹ ਹਰ ਮਹੀਨੇ ਲੇਟ ਪਾਉਣ ਦੀ ਕੋਸ਼ਿਸ ਕਰ ਰਹੀ ਹੈ। ਜਿਸ ਕਰਕੇ ਕਰਮਚਾਰੀਆਂ ਵਿੱਚ ਪਾਵਰਕਾਮ ਵਿਰੁੱਧ ਜਬਰਦਸਤ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਪਾਵਰਕਾਮ ਦੀ ਮੈਨੇਜਮੈੰਟ ਤਂੋ ਮੰਗ ਕੀਤੀ ਕਿ ਕਰਮਚਾਰੀਆਂ ਦੀ ਤਨਖਾਹ ਹਰ ਮਹੀਨੇ ਪਹਿਲਾਂ ਦੀ ਤਰਾਂ ਪਾਈ ਜਾਵੇ ਤਾਂ ਜੋ ਕਰਮਚਾਰੀ ਜਿਹੜੇ ਪਹਿਲਾਂ ਹੀ ਕੰਮ ਦੇ ਭਾਰੀ ਬੋਝ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਹਨ ਹੋਰ ਖੱਜਲ ਖੁਆਰ ਨਾ ਹੋਣ। ਉਹਨਾਂ ਚੇਤਾਵਨੀ ਦਿੱਤੀ ਕੇ ਜੇਕਰ ਤਨਖਾਹ ਸਮੇਂ ਸਿਰ ਰਿਲੀਜ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪਾਵਰਕਾਮ ਦੀ ਹੋਵੇਗੀ।

No comments: