BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸ਼ਹੀਦ ਕੁਲਦੀਪ ਸਿੰਘ ਬਰਾੜ ਦੇ ਪਰਿਵਾਰ ਦੀ ਆਰ ਐਮ ਪੀ ਯੂਨੀਅਨ ਨੇ ਕੀਤੀ ਮਾਲੀ ਮੱਦਦ

ਤਲਵੰਡੀ ਸਾਬੋ, 27 ਫਰਵਰੀ (ਗੁਰਜੰਟ ਸਿੰਘ ਨਥੇਹਾ)- ਬੀਤੇ ਦਸੰਬਰ ਮਹੀਨੇ ਵਿੱਚ ਜੰਮੂ ਕਸ਼ਮੀਰ ਖੇਤਰ ਵਿੱਚ ਪਿੰਡ ਕੌਰੇਆਣਾ ਦੇ ਨੌਜਵਾਨ ਫੌਜੀ ਸ਼ਹੀਦੀ ਕੁਲਦੀਪ ਸਿੰਘ ਬਰਾੜ ਦੇ ਪਰਿਵਾਰ ਨੂੰ ਭਾਵੇਂ ਕਿ ਸਰਕਾਰੀ ਐਲਾਨਾਂ ਮੁਤਾਬਿਕ ਦਿੱਤੀ ਜਾਣ ਵਾਲੀ ਰਾਸ਼ੀ ਦਾ ਕੁੱਝ ਹਿੱਸਾ ਮਿਲ ਵੀ ਗਿਅ ਸੀ ਪ੍ਰੰਤੂ ਫਿਰ ਵੀ ਪਰਿਵਾਰ ਦੀ ਮਾਲੀ ਹਾਲਤ ਨੂੰ ਦੇਖਦਿਆਂ ਆਰ ਐੱਮ ਪੀ ਯੂਨੀਅਨ ਬਲਾਕ ਤਲਵੰਡੀ ਸਾਬੋ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਦੀ ਅਗਵਾਈ ਵਿੱਚ ਇੱਕ ਟੀਮ ਫੌਜੀ ਦੇ ਪਰਿਵਾਰ ਨੂੰ ਮਿਲਿਆ, ਜਿੱਥੇ ਉਹਨਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਉਹਨਾਂ ਵੱਲੋਂ ਵਿੱਤੀ ਸਹਾਇਤਾ ਵੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਦੱਸਿਆ ਕਿ ਜਿੱਥੇ ਉਹਨਾਂ ਦੀ ਐਸੋਸੀਏਸ਼ਨ ਵੱਲੋਂ ਸ਼ਹੀਦ ਦੀ ਸ਼ਹੀਦੀ ਨੂੰ ਸਲਾਮ ਹੈ ਉੱਥੇ ਪਰਿਵਾਰ ਦੀ ਮਾਲੀ ਹਾਲਤ ਨੂੰ ਦੇਖਦਿਆਂ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਵੱਲੋਂ ਪਰਿਵਾਰ ਲਈ ਵਿੱਤੀ ਯੋਗਦਾਨ ਪਾਉਂਦੇ ਹੋਏ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ ਹੈ ਤਾਂ ਕਿ ਪਰਿਵਾਰ ਆਪਣਾ ਗੁਜ਼ਾਰਾ ਚਲਾ ਸਕੇ। ਉਹਨਾਂ ਦੱਸਿਆ ਕਿ ਆਰ ਐੱਮ ਪੀ ਯੂਨੀਅਨ ਪਰਿਵਾਰ ਦੇ ਹਰ ਵੇਲੇ ਉਹਨਾਂ ਦੇ ਨਾਲ ਖੜ੍ਹੀ ਹੈ ਜਦੋਂ ਵੀ ਕਿਸੇ ਪ੍ਰਕਾਰ ਦੀ ਭਵਿੱਖ ਵਿੱਚ ਜ਼ਰੂਰਤ ਹੋਵੇਗੀ ਤਾਂ ਉਹ ਹਰ ਸੰਭਵ ਮੱਦਦ ਕਰਨਗੇ। ਉਹਨਾਂ ਇਸ ਮੌਕੇ ਪਰਿਵਾਰ ਦੀ ਸਿਹਤ ਸਬੰਧੀ ਫਰੀ ਮੱਦਦ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਮਲਕੀਤ ਸਿੰਘ ਮਾਨ ਮਿਰਜ਼ੇਆਣਾ, ਸਹਾਇਕ ਸੈਕਟਰੀ ਬਲਵੰਤ ਸਿੰਘ ਲਹਿਰੀ, ਜ਼ਿਲ੍ਹਾ ਮੈਂਬਰ ਨਛੱਤਰ ਸਿੰਘ ਨਥੇਹਾ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ ਮਿਰਜ਼ੇਆਣਾ ਅਤੇ ਪਿੰਡ ਦੇ ਮੋਹਤਬਰ ਸੱਜਣ ਹਾਜ਼ਰ ਸਨ।

No comments: