BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕੈਪਟਨ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦੇ ਅੱਖ ਤੇ ਕੰਨ ਬਣ ਕੇ ਨਜ਼ਰਸਾਨੀ ਕਰਨਗੇ ਖ਼ੁਸ਼ਹਾਲੀ ਦੇ ਰਾਖੇ-ਲੈਫ.ਜਨ. (ਸੇਵਾਮੁਕਤ) ਟੀ.ਐਸ. ਸ਼ੇਰਗਿੱਲ

ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਨੇ ਸਕੀਮ ਨੂੰ ਸਫ਼ਲਤਾ-ਪੂਰਵਕ ਨੇਪਰੇ ਚਾੜਨ ਲਈ ਪੂਰਣ ਸਹਿਯੋਗ ਦੇਣ ਦਾ ਦਿਵਾਇਆ ਭਰੋਸਾ
ਤਲਵੰਡੀ ਸਾਬੋ, 12 ਮਾਰਚ(ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵਧੇਰੇ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਇਨਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਮਿਲਣ ਨੂੰ ਯਕੀਨੀ ਬਣਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪੰਜਾਬ ਸਰਕਾਰ ਦੁਆਰਾ ਸੇਵਾ ਮੁਕਤ ਫੌਜੀਆਂ ਨੂੰ 'ਖੁਸ਼ਹਾਲੀ ਦੇ ਰਾਖੇ' ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਸੀਨੀਅਰ ਵਾਈਸ ਚੇਅਰਮੈਨ ਗਾਰਡੀਅਨ ਆਫ਼ ਗਵਰਨੈਸ (ਜੀ.ਓ.ਜੀ) ਅਤੇ ਸੇਵਾਮੁਕਤ ਲੈਫ਼. ਜਨ. ਟੀ. ਐਸ. ਸ਼ੇਰਗਿੱਲ ਨੇ ਐਸ. ਡੀ. ਐਮ. ਤਲਵੰਡੀ ਸਾਬੋ ਵਿਖੇ ਮੀਟਿੰਗ ਹਾਲ ਵਿਖੇ ਸਾਬਕਾ ਸੈਨਿਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਉਨਾਂ ਨਾਲ ਜੀ. ਓ. ਜੀ ਦੇ ਵਾਈਸ ਚੇਅਰਮੈਨ ਮੇਜਰ ਜਨਰਲ ਐਸ.ਪੀ.ਐਸ ਗਰੇਵਾਲ ਅਤੇ ਉਪ ਮੰਡਲ ਮੈਜਿਸਟਰੇ ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ ਵੀ ਮੌਜੂਦ ਸਨ। ਲੈਫ਼. ਜਨ. ਟੀ.ਐਸ. ਸ਼ੇਰਗਿੱਲ ਨੇ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਸੈਨਿਕਾਂ ਨੂੰ ਸਰਕਾਰੀ ਸਕੀਮਾਂ ਜ਼ਮੀਨੀ ਪੱਧਰ 'ਤੇ ਅਸਰਦਾਰ ਅਤੇ ਸੁਚੱਜੇ ਢੰਗ ਨਾਲ ਲਾਗੂ ਯਕੀਨੀ ਬਣਾਉਣ ਲਈ ਬਣਾਈ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਬਠਿੰਡਾ ਵਿੱਚ 74 ਸੇਵਾ ਮੁਕਤ ਫੌਜੀਆਂ ਨੂੰ ਖ਼ੁਸ਼ਹਾਲੀ ਦਾ ਰਾਖਾ ਬਣਾਇਆ ਗਿਆ ਹੈ। ਤਹਿਸੀਲ ਪੱਧਰ 'ਤੇ ਕੰਮ ਕਰਨ ਵਾਲੇ ਇਹ ਸੇਵਾ ਮੁਕਤ ਫੌਜੀ ਬਿਨਾਂ ਕਿਸੇ ਪੱਖ-ਪਾਤ ਅਤੇ ਧੜੇਬੰਦੀ ਤੋਂ ਉਪਰ ਉਠਕੇ ਇਮਾਨਦਾਰੀ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਦੀ ਸੇਵਾ ਕਰਨਗੇ ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾਣ ਵਾਲੀਆਂ ਸਹੂਲਤਾਂ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ ਅਤੇ ਇਨਾਂ ਦਾ ਲਾਭ ਸਿਰਫ਼ ਲੋੜਵੰਦਾਂ ਤੇ ਸਹੀ ਹੱਥਾਂ ਵਿੱਚ ਪੁੱਜੇ।
ਉਨਾਂ ਨੇ ਸਾਬਕਾ ਸੈਨਿਕਾਂ ਨੂੰ ਕਿਹਾ ਕਿ ਉਹ ਆਪਣੇ ਪੱਧਰ ਤੇ 10-10 ਮੈਂਬਰ ਚੁਨਣ ਜਿਨਾਂ ਵਿਚੋ 5-5 ਨੌਜਵਾਨ ਵਿਅਕਤੀ ਅਤੇ ਔਰਤਾਂ ਸ਼ਾਮਲ ਹੋਣ । ਉਨਾਂ ਵੱਲੋਂ ਚੁਣੇ ਹੋਏ ਮੈਬਰਾਂ ਨੂੰ ਸਰਕਾਰ ਵਲੋਂ ਚਲਾਈਆਂ ਭਲਾਈ ਸਕੀਮਾਂ ਦੀ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇ ਅਤੇ ਫਿਰ ਚੁਣੇ ਹੋਏ ਹਰੇਕ ਮੈਂਬਰ ਅਗੇ 10-10 ਮੈਂਬਰ ਚੁਣਕੇ ਇਕ ਮਜਬੂਤ ਕੜੀ ਵਜੋ ਤਿਆਰ ਕਰਨ ਤਾਂ ਜੋ ਇਨਾਂ ਭਲਾਈ ਸਕੀਮਾਂ ਦਾ ਲਾਭ ਲੋੜਬੰਦ ਵਿਅਕਤੀਆਂ ਨੂੰ ਹੇਠਲੇ ਪੱਧਰ ਤੱਕ ਮਿਲ ਸਕੇ।
ਇਸ ਤੋਂ ਪਹਿਲਾਂ ਪ੍ਰਸ਼ਾਸ਼ਨ ਵੱਲੋਂ ਉਨਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।  ਇਸ ਮੌਕੇ ਜੀ. ਓ. ਜੀ ਦੇ ਵਾਈਸ ਚੇਅਰਮੈਨ ਮੇਜਰ ਜਨਰਲ ਐਸ. ਪੀ. ਐਸ ਗਰੇਵਾਲ ਨੇ ਵੀ ਸਾਬਕਾ ਸੈਨਿਕਾਂ ਨੂੰ ਦੱਸਿਆ ਕਿ ਉਹ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ਅਤੇ ਜ਼ਿਲਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣ ਲਈ ਕੰਮ ਕਰਨ। ਉਨਾਂ 'ਖੁਸ਼ਹਾਲੀ ਦੇ ਰਾਖਿਆਂ' ਨੂੰ ਸੇਵਾ ਕੇਂਦਰਾਂ 'ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਉਪ ਮੰਡਲ ਮੈਜਿਸਟਰੇ ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ  ਨੇ ਮੂੱਖ ਮਹਿਮਾਨ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ ਜ਼ਿਲੇ ਭਰ 'ਚ ਸਫ਼ਲਤਾ-ਪੂਰਵਕ ਨੇਪਰੇ ਚਾੜਨ ਲਈ ਪੂਰਣ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਨਗਰ ਕੌਂਸਰ ਤਲਵੰਡੀ ਸਾਬੋ ਦੇ ਪ੍ਰਧਾਨ ਸ਼੍ਰੀ ਗੁਰਮੀਤ ਸਿੰਘ ਮਾਨਸ਼ਾਹੀਆ, ਵੱਖ-ਵੱਖ ਪਿੰਡਾ ਦੇ ਸਰਪੰਚ, ਕਾਂਗਰਸ ਆਗੂ, 'ਖੁਸ਼ਹਾਲੀ ਦੇ ਰਾਖੇ' ਕਰਨਲ ਦਿਆ ਸਿੰਘ, ਐਸ. ਪੀ. ਟ੍ਰਰੈਫਿਕ ਸ਼ੀ ਗੁਰਮੀਤ ਸਿੰਘ, ਡੀ. ਐਸ. ਪੀ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ ਗਿੱਲ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ 'ਖੁਸ਼ਹਾਲੀ ਦੇ ਰਾਖੇ' ਜ਼ਿਲੇ ਦੇ ਸਾਬਕਾ ਸੈਨਿਕ ਵੀ ਮੌਜੂਦ ਸਨ।

No comments: