BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਿਸਾਖੀ ਮੌਕੇ ਦਮਦਮਾ ਸਾਹਿਬ ਤੋਂ ਆਰੰਭਿਆ ਜਾਵੇਗਾ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼-ਭਾਈ ਧਿਆਨ ਸਿੰਘ ਮੰਡ

ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)- ਜ਼ੇਲ੍ਹਾਂ ਵਿੱਚ ਬੰਦ ਸਜਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਹੁਣ ਧੜੇਬਾਜੀ ਤੋਂ ਉੱਪਰ ਉੱਠ ਕੇ ਸਿੱਖ ਕੌਮ ਨੂੰ ਇਕਜੁਟਤਾ ਨਾਲ ਸੰਘਰਸ਼ ਵਿੱਢਣਾ ਪਵੇਗਾ।ਅਜਿਹਾ ਹੀ ਪ੍ਰੋਗਰਾਮ ਸਾਰੀਆਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਦਮਦਮਾ ਸਾਹਿਬ ਵਿਖੇ ਉਲੀਕਿਆ ਜਾਵੇਗਾ ਤੇ ਵੱਡੇ ਪੱਧਰ ਤੇ ਸੰਘਰਸ਼ ਦੀ ਰੂਪ ਰੇਖਾ ਸੰਗਤਾਂ ਸਾਹਮਣੇ ਰੱਖੀ ਜਾਵੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪੇ ਗਏ ਭਾਈ ਧਿਆਨ ਸਿੰਘ ਮੰਡ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨਾਂ ਕਿਹਾ ਕਿ ਹਮੇਸ਼ਾਂ ਤੋਂ ਸੂਬਾ ਅਤੇ ਕੇਂਦਰ ਸਰਕਾਰਾਂ ਸਿੱਖਾਂ ਨਾਲ ਵਧੀਕੀਆਂ ਕਰਦੀਆਂ ਰਹੀਆਂ ਹਨ ਤੇ ਸਿੱਖਾਂ ਨੂੰ ਹਮੇਸ਼ਾਂ ਲੜ ਕੇ ਹੀ ਆਪਣੇ ਹੱਕ ਲੈਣੇ ਪਏ ਹਨ।ਭਾਈ ਮੰਡ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਸਿੱਖਾਂ ਦੀ ਵਾਰ ਵਾਰ ਮੰਗ ਦੇ ਬਾਵਜੂਦ ਸਰਕਾਰਾਂ ਵੱਲੋਂ ਕੋਈ ਸੰਤੁਸ਼ਟੀਜਨਕ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ।ਉਨਾਂ ਕਿਹਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਬੇਅਬਦੀ ਕਾਂਡ ਦੀ ਪੈੜ ਇੱਕ ਵੱਡੇ ਸਿਆਸੀ ਘਰਾਣੇ ਦੇ ਘਰ ਤੱਕ ਪੁੱਜਦੀ ਹੈ ਪਰ ਸਰਕਾਰ ਬਣਨ ਤੋਂ ਬਾਅਦ ਕੈਪਟਨ ਨੇ ਛੋਟੇ ਮੋਟੇ ਕਮਿਸ਼ਨ ਗਠਿਤ ਕਰਕੇ ਸਿੱਖਾਂ ਦੀਆਂ ਅੱਖਾਂ ਪੂੰਝਣ ਦੀ ਕੋਸ਼ਿਸ ਕੀਤੀ ਹੈ ਪਰ ਠੋਸ ਕਾਰਵਾਈ ਕੋਈ ਨਹੀ ਹੋਈ।ਉਨਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਵਿਸਾਖੀ ਮੌਕੇ ਕੀਤੀ ਜਾਣ ਵਾਲੀ ਇਕੱਤਰਤਾ ਵਿੱਚ ਵਧ ਚੜ ਕੇ ਸ਼ਮੂਲੀਅਤ ਕਰਨ ਤਾਂ ਕਿ ਉਕਤ ਸਾਰੇ ਮੁੱਦਿਆਂ ਸਬੰਧੀ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕੀ ਜਾ ਸਕੇ।

No comments: