BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

  • ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਅਧਾਰਿਤ ਪ੍ਰੀਖਿਆ ਪਾਸ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਤਲਵੰਡੀ ਸਾਬੋ, 28 ਮਾਰਚ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਪ੍ਰਾਇਮਰੀ ਸਕੂਲ ਘੁੰਮਣ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਵੀ. ਪੀ. ਈ. ਓ ਹਰਮਿੰਦਰ ਸਿੰਘ, ਪ੍ਰਿੰਸੀਪਲ ਗੁਰਪ੍ਰੀਤ ਕੌਰ ਘੁੰਮਣ ਕਲਾਂ, ਸੁਖਪਾਲ ਸਿੰਘ ਭੁੱਲਰ ਸਟੇਟ ਅਵਾਰਡੀ, ਅਮਰਜੀਤ ਸਿੰਘ ਖਾਲਸਾ ਤੇ ਹਰਜੀਤ ਸਿੰਘ ਖਾਲਸਾ ਪਹੁੰਚੇ। ਇਸ ਮੌਕੇ ਚੰਗੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ 25 ਮਾਰਚ ਨੂੰ ਕਰਵਾਈ ਗਈ ਇਸ ਪ੍ਰੀਖਿਆ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਬਾਰੇ ਜਾਣਕਾਰੀ ਸੀ ਤੇ ਪ੍ਰੀਖਿਆ ''ਮੈਨੂੰ ਅਹਿਸਾਸ ਹੈ'' ਵਿੱਚੋਂ ਪਹਿਲੀ, ਦੂਜੀ ਤੇ ਤੀਜੀ ਪੁਜੀਸ਼ਨਾਂ ਵਾਲਿਆਂ ਨੂੰ ਕ੍ਰਮਵਾਰ 2500, 1500 ਤੇ 1100 ਰੁਪਏ ਤੇ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ ਤੇ ਇਸ ਪ੍ਰੀਖਿਆ ਵਿੱਚ ਵਿਸ਼ੇਸ਼ ਸਹਿਯੋਗ ਦੇਣ ਵਾਲੇ ਸੁਖਪਾਲ ਸਿੰਘ ਭੁੱਲਰ, ਅਮਰਜੀਤ ਸਿੰਘ ਖਾਲਸਾ ਤੇ ਸਰਕਾਰੀ ਪ੍ਰਾਇਮਰੀ ਸਕੂਲ (ਬਸਤੀ) ਦੇ ਹੈੱਡ ਟੀਚਰ ਛਿੰਦਰਪਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਸਮੂਹ ਸਕੂਲ ਸਟਾਫ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜੀਵ ਰਤਨ ਵੱਲੋਂ ਸਕੂਲ ਲਈ ਦਾਨ ਕਰਨ ਵਾਲੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਲਕ ਦੀ ਜਿੰਮੇਵਾਰੀ ਜਸਵਿੰਦਰ ਸਿੰਘ ਚਹਿਲ ਨੇ ਬਾਖੂਬੀ ਨਿਭਾਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਗਿੱਧਾ, ਗੀਤ ਤੇ ਕਵਿਤਾਵਾਂ ਆਦਿ ਗਤੀਵਿਧੀਆਂ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਟੀਚਰ ਅਮਨਦੀਪ ਕੌਰ, ਜਸਪਾਲ ਕੌਰ, ਰਜਿੰਦਰ ਕੌਰ ਨੇ ਪੂਰਨ ਸਹਿਯੋਗ ਦਿੱਤਾ।

No comments: