BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕਿਸੇ ਨੂੰ ਜਿਲੇ ਵਿਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, ਜੰਡਿਆਲਾ ਗੁ੍ਰੂ 16 ਮਾਰਚ (ਕੰਵਲਜੀਤ ਸਿੰਘ-ਪਰਗਟ ਸਿੰਘ)-ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲਾਂ ਮੈਜਿਸਟਰੇਟ ਸ.ਕਮਲਦੀਪ ਸਿੰਘ ਸੰਘਾ ਨੇ ਜਿਲੇ ਵਿਚ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ। ਕਿ ਸ਼ਹਿਰ ਵਿਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਰਹੇ ਹਨ। ਇਹ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਇੰਨਾਂ ਬਾਰਾਂ ਵਿਚ ਦੇ ਰਹੇ ਹਨ। ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ। ਇਸ ਦੇ ਨਾਲ-ਨਾਲ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ। ਜਿਲਾਂ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ। ਜਿਲੇ ਵਿਚ ਹੁੱਕਾ ਬਾਰ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ। ਆਪਣੇ ਹੁਕਮਾਂ ਵਿਚ ਉਨਾਂ ਸਪੱਸ਼ਟ ਕੀਤਾ। ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤੇ ਗਏ। ਇਹ ਹੁਕਮ 8 ਮਈ 2018 ਤੱਕ ਲਾਗੂ ਰਹੇਗਾ।

No comments: