ਵਿਧਾਨ ਸਭਾ ਘਿਰਾਉ ਮੌਕੇ ਹਲਕੇ ਤੋਂ ਗਏ ਅਕਾਲੀਆਂ ਦਾ ਸਾਬਕਾ ਵਿਧਾਇਕ ਸਿੱਧੂ ਨੇ ਕੀਤਾ ਧੰਨਵਾਦ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

ads

Latest

Post Top Ad

Your Ad Spot

Wednesday, 21 March 2018

ਵਿਧਾਨ ਸਭਾ ਘਿਰਾਉ ਮੌਕੇ ਹਲਕੇ ਤੋਂ ਗਏ ਅਕਾਲੀਆਂ ਦਾ ਸਾਬਕਾ ਵਿਧਾਇਕ ਸਿੱਧੂ ਨੇ ਕੀਤਾ ਧੰਨਵਾਦ

ਤਲਵੰਡੀ ਸਾਬੋ, 21 ਮਾਰਚ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੀਆਂ ਹੱਕੀ ਮੰਗਾਂ ਲਈ ਅਤੇ ਕਾਂਗਰਸ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੇ ਕਰਵਾਉਣ ਦੇ ਨਾਂ ਤੇ ਪੰਜਾਬ ਵਿਧਾਨ ਸਭਾ ਦੇ ਕੀਤੇ ਘਿਰਾਉ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਕਤ ਘਿਰਾਉ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਗਏ ਅਕਾਲੀ ਆਗੂਆਂ ਤੇ ਵਰਕਰਾਂ ਦਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ.ਜੀਤਮਹਿੰਦਰ ਸਿੰਘ ਸਿੱਧੂ ਨੇ ਧੰਨਵਾਦ ਕੀਤਾ ਹੈ।
ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸਾਬਕਾ ਵਿਧਾਇਕ ਨੇ ਕਿਹਾ ਕਿ ਵਿਧਾਨ ਸਭਾ ਘਿਰਾਉ ਵਿੱਚ ਸਮੁੱਚੇ ਸੂਬੇ ਵਿੱਚੋਂ ਲੱਖਾਂ ਦੀ ਤਾਦਾਦ ਵਿੱਚ ਪੁੱਜੇ ਵਰਕਰਾਂ ਤੇ ਲੋਕਾਂ ਨੇ ਪੁੱਜ ਕੇ ਜਿੱਥੇ ਇਹ ਦਰਸਾ ਦਿੱਤਾ ਹੈ ਕਿ ਉਹ ਮੌਜੂਦਾ ਕਾਂਗਰਸ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਤੋਂ ਤੰਗ ਆ ਚੁੱਕੇ ਹਨ ਉੱਥੇ ਉਨਾਂ ਨੇ ਇਕੱਤਰਤਾ ਰਾਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ। ਸਾਬਕਾ ਵਿਧਾਇਕ ਨੇ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਸ਼ਹਿਰਾਂ ਤੋਂ ਉਕਤ ਘਿਰਾਉ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਨੇ ਹਮੇਸ਼ਾਂ ਵਾਂਗ ਉਨਾਂ ਦੇ ਨਿਰਦੇਸ਼ਾਂ ਤੇ ਪਾਰਟੀ ਦੇ ਉਕਤ ਸਮਾਗਮ ਵਿੱਚ ਵਧ ਚੜ ਕੇ ਹਿੱਸਾ ਲਿਆ ਹੈ ਤੇ ਉਹ ਵੀ ਵਿਸ਼ਵਾਸ ਦੁਆਂਉਦੇ ਹਨ ਕਿ ਹਰ ਵਰਕਰ ਦੇ ਨਾਲ ਚੱਟਾਨ ਵਾਂਗ ਖੜੇ ਰਹਿਣਗੇ।

No comments:

Post Top Ad

Your Ad Spot