BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸਿਵਲ ਹਸਪਤਾਲ ਤਲਵੰਡੀ ਸਾਬੋ 'ਚ ਵਿਸ਼ਵ ਗੁਲੂਕੋਮਾ ਸਪਤਾਹ ਦੀ ਕੀਤੀ ਸ਼ੁਰੂਆਤ

ਤਲਵੰਡੀ ਸਾਬੋ, 12 ਮਾਰਚ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਵਿੱਚ ਅੱਜ ਵਿਸ਼ਵ ਗੁਲੂਕੋਮਾ ਸਪਤਾਹ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਅੰਨ੍ਹੇਪਣ ਦਾ ਮੁੱਖ ਕਾਰਨ ਕਾਲਾ ਮੋਤੀਆ ਹੁੰਦਾ ਹੈ ਜਿਸਦੀ ਜਾਂਚ ਲਈ ਅੱਜ ਇੱਕ ਸਕਰੀਨਿੰਗ ਕੈਂਪ ਲਗਾਇਆ ਗਿਆ ਹੈ। ਕੈਂਪ ਵਿੱਚ ਡਾ. ਡਿੰਪੀ ਕੱਕੜ ਅੱਖਾਂ ਦੇ ਮਾਹਿਰ ਸਿਵਲ ਹਸਪਤਾਲ ਬਠਿੰਡਾ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਡਿੰਪੀ ਕੱਕੜ ਨੇ ਕਿਹਾ ਕਿ ਸਾਨੂੰ ਸਮੇਂ ਸਮੇਂ ਆਪਣੀਆਂ ਅੱਖਾਂ ਦੀ ਜਾਂਚ ਮਾਹਿਰ ਡਾਕਟਰ ਪਾਸੋਂ ਕਰਵਾਉਣੀ ਚਾਹੀਦੀ ਹੈ ਤਾਂ ਕਿ ਸਮਾਂ ਰਹਿੰਦੇ ਕਾਲੇ ਮੋਤੀਏ ਦੀ ਪਹਿਚਾਣ ਕੀਤੀ ਜਾ ਸਕੇ। ਜਿਸ ਨਾਲ ਅੰਨ੍ਹੇਪਣ ਤੋਂ ਬਚਾ ਹੋ ਸਕਦਾ ਹੈ। ਸ਼੍ਰੀ ਅਸ਼ੋਕ ਕੁਮਾਰ ਅਪਥਾਲਮਿਕ ਅਫਸਰ ਨੇ ਕਿਹਾ ਕਿ  ਤਲਵੰਡੀ ਸਾਬੋ ਵਿਖੇ ਉਹਨਾਂ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਨਿਯਮਤ ਜਾਂਚ ਕੀਤੀ ਜਾਂਦੀ ਹੈ। ਕੋਈ ਵੀ ਮਰੀਜ਼ ਆ ਕੇ ਜਾਂਚ ਕਰਵਾਉਣ ਉਪਰੰਤ ਆਪਣਾ ਮੁਢਲਾ ਇਲਾਜ਼ ਕਰਵਾ ਸਕਦਾ ਹੈ। ਇਸ ਮੌਕੇ ਸ਼੍ਰੀ ਤ੍ਰਿਲੋਕ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਇਹ ਸਪਤਾਹ ਮਿਤੀ 12 ਮਾਰਚ ਤੋਂ 18 ਮਾਰਚ ਤੱਕ ਮਨਾਇਆ ਜਾਵੇਗਾ। ਇਸ ਮੌਕੇ ਡਾ. ਅਮਨਪ੍ਰੀਤ ਸਿੰਘ ਸੇਠੀ, ਸ਼੍ਰੀ ਸੁਖਦੇਵ ਸਿੰਘ , ਸ਼੍ਰੀ ਨਿਰਮਲ ਸਿੰਘ ਕਣਕਵਾਲੀਆ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਰਾਜਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

No comments: