BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਕੌਮੀ ਸਕੂਲ ਖੇਡਾਂ (ਹਾਕੀ) 23 ਤੋਂ 27 ਅਪ੍ਰੈਲ ਤੱਕ ਹੋਣਗੀਆਂ

1000 ਤੋਂ ਜ਼ਿਆਦਾ ਖਿਡਾਰੀ ਲੈਣਗੇ ਹਿੱਸਾ
ਜਲੰਧਰ 11 ਅਪ੍ਰੈਲ (ਜਸਵਿੰਦਰ ਆਜ਼ਾਦ)- 63ਵੀਆਂ ਕੌਮੀ ਸਕੂਲ ਖੇਡਾਂ (ਹਾਕੀ) ਅੰਡਰ-19 ਇਸ ਵਾਰ ਜਲੰਧਰ ਵਿਚ 23 ਤੋਂ 27 ਅਪ੍ਰੈਲ ਤੱਕ ਹੋਣਗੀਆਂ। ਜ਼ਿਲਾ ਪ੍ਰਸ਼ਾਸਨ ਜਲੰਧਰ ਵਲੋਂ ਇਨਾਂ ਖੇਡਾਂ ਦੌਰਾਨ ਖਿਡਾਰੀਆਂ ਦੇ ਰਹਿਣ-ਸਹਿਣ ,ਅਵਾਜਾਈ,ਮੈਡੀਕਲ ਸਹੂਲਤ ਪ੍ਰਦਾਨ ਕਰਨ ਬਾਰੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ ਵਲੋਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਦੱਸਿਆ ਕਿ ਇਨਾਂ ਖੇਡਾਂ ਦੌਰਾਨ 1000 ਤੋਂ ਜ਼ਿਆਦਾ ਖਿਡਾਰੀਆਂ ਦੇ ਭਾਗ ਲੈਣ ਦੀ ਉਮੀਦ ਹੈ ਜੋ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣਗੇ। ਉਨਾਂ ਦੱਸਿਆ ਕਿ ਖਿਡਾਰੀਆਂ ਦੀ ਸੁਰੱਖਿਆ ਅਤੇ ਮੈਡੀਕਲ ਸਹੂਲਤ ਆਦਿ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ।
ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਹਾਕੀ ਦੇ ਮੈਚ ਸੁਰਜੀਤ ਹਾਕੀ ਸਟੇਡੀਅਮ, ਪੀ.ਏ.ਪੀ.ਕੰਪਲੈਕਸ, ਡੀ.ਏ.ਵੀ.ਕਾਲਜ, ਲਾਇਲਪੁਰ ਖਾਲਸਾ ਕਾਲਜ ਅਤੇ ਦੁਆਬਾ ਖਾਲਸਾ ਸਕੂਲ ਵਿਖੇ ਹੋਣਗੇ। ਖਿਡਾਰੀਆਂ ਦੇ ਰਹਿਣ-ਸਹਿਣ ਲਈ ਪਾਰਵਤੀ ਜੈਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਲਾਡੋਵਾਲੀ ਰੋਡ, ਸਪੋਰਟਸ ਸਕੂਲ ਸਰਕਾਰੀ ਮਾਡਲ ਸਕੂਲ, ਸਰਕਾਰੀ ਸਕੂਲ ਆਦਰਸ਼ ਨਗਰ,ਸਰਕਾਰੀ ਸਕੂਲ ਨਹਿਰੂ ਗਾਰਡਨ ਅਤੇ ਐਸ.ਡੀ.ਫੁੱਲਰਵਾਨ ਸਕੂਲ ਵਿਖੇ ਪ੍ਰਬੰਧ ਕੀਤੇ ਗਏ ਹਨ। ਇਸੇ ਤਰਾਂ ਦੁਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਖੇਡਾਂ ਨੂੰ ਸਫ਼ਲਤਾ ਪੂਰਵਕ ਕਰਵਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ.ਪਰਮਵੀਰ ਸਿੰਘ, ਰਾਜੀਵ ਵਰਮਾ, ਸਹਾਇਕ ਕਮਿਸ਼ਨਰ ਡਾ.ਦੀਪਕ ਭਾਟੀਆ, ਏ.ਸੀ.ਪੀ.ਪਰਮਿੰਦਰ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਤੇ ਅਨਿਲ ਅਵਸਥੀ, ਜ਼ਿਲਾ ਮੰਡੀ ਅਫ਼ਸਰ ਵਰਿੰਦਰ ਖੇੜਾ ਆਦਿ ਹਾਜ਼ਰ ਸਨ।

No comments: