ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਐੱਮ.ਐੱਸ.ਸੀ. (ਮੈਥ) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

ads

Latest

Post Top Ad

Your Ad Spot

Monday, 9 April 2018

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਐੱਮ.ਐੱਸ.ਸੀ. (ਮੈਥ) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਜਲੰਧਰ 9 ਅਪ੍ਰੈਲ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮ.ਐੱਸ.ਸੀ. (ਮੈਥ) ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਸਮੀਤ ਕੌਰ ਨੇ ਜਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਵਿਦਿਆਰਥਣ ਅਨੀਤਾ ਰਾਣੀ ਨੇ ਜਿਲ੍ਹੇ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ।ਇਸ ਤਰ੍ਹਾਂ ਕਾਲਜ ਦਾ ਸਮੁੱਚਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਮੈਥੇਮੈਟਿਕਸ ਵਿਭਾਗ ਦੀ ਮੁਖੀ ਡਾ. ਸੰਗੀਤਾ, ਪ੍ਰੋ. ਕਮਲਦੀਪ ਸਿੰਘ ਅਤੇ ਪ੍ਰੋ. ਅਮਨਪ੍ਰੀਤ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਸਮੂਹ ਕਾਮਰਸ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।

No comments:

Post Top Ad

Your Ad Spot