BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਤਾਰਾ ਕਾਨਵੈਂਟ ਸਕੂਲ ਤਲਵੰਡੀ ਸਾਬੋ ਦੇ ਵਿਹੜੇ ਮਨਾਇਆ ਵਿਸਾਖੀ ਦਾ ਤਿਉਹਾਰ

ਤਲਵੰਡੀ ਸਾਬੋ, 12 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਤਾਰਾ ਕਾਨਵੈਂਟ ਸਕੂਲ ਦੇ ਵਿਹੜੇ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਬੱਚੇ ਵੱਖ-ਵੱਖ ਪੰਜਾਬੀ ਪੁਸ਼ਾਕਾਂ ਵਿੱਚ ਸੱਜ-ਧੱਜ ਕੇ ਆਏ। ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਵਿੱਚ ਗਿੱਧੇ-ਭੰਗੜੇ ਤੋਂ ਇਲਾਵਾ ਹੋਰ ਵੀ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਨੰਨੇ-ਮੁੰਨੇ ਬੱਚਿਆਂ ਨੇ ਗਰੁੱਪ ਡਾਂਸ ਬਹੁਤ ਖੂਬਸੂਰਤ ਅੰਦਾਜ਼ ਵਿੱਚ ਪੇਸ਼ ਕੀਤਾ। ਜਿਨ੍ਹਾਂ ਦਾ ਬੱਚਿਆਂ ਨੇ ਬਹੁਤ ਆਨੰਦ ਮਾਣਿਆ। 
ਇਸ ਮੌਕੇ ਪ੍ਰਧਾਨ ਸਾਹਿਬ ਲਛਮਣ ਗਰਗ ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਮਨੀਸ਼ਾ ਦਾਸ ਮਾਇਤੀ, ਪਲੇਅ ਗਰੁੱਪ ਦੇ ਇੰਚਾਰਜ਼ ਸ੍ਰੀ ਮਤੀ ਪੂਜਾ ਅਤੇ ਸਮੂਹ ਸਟਾਫ ਮੈਬਰ ਪੁਸ਼ਪਾ ਰਾਣੀ, ਨਰਪ੍ਰੀਤ ਕੌਰ, ਪੂਨਮ ਵਤਾਨ, ਰਚਨਾ ਕੁਮਾਰੀ, ਮਨਦੀਪ ਕੌਰ, ਰਪਿੰਦਰ ਕੌਰ, ਬਲਜੀਤ ਕੌਰ, ਰਾਜਵੀਰ ਕੌਰ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਹਨਿਤ ਕੌਰ, ਰਮਨਦੀਪ ਕੌਰ, ਗੁਰਪ੍ਰੀਤ ਕੌਰ ਅਤੇ ਕਸ਼ਮੀਰ ਸਿੰਘ ਮੌਜੂਦ ਸਨ। ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਸਾਰਿਆਂ ਦਾ ਧੰਨਵਾਦ ਕੀਤਾ।

No comments: