BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਵਿਸਾਖੀ ਜੋੜ ਮੇਲੇ ਦੀ ਰੂਪ ਰੇਖਾ ਉਲੀਕਣ ਲਈ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕੀਤੀ ਮੀਟਿੰਗ

ਤਲਵੰਡੀ ਸਾਬੋ, 5 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਮਨਾਏ ਜਾ ਰਹੇ ਜੋੜ ਮੇਲੇ ਸਬੰਧੀ ਸਮੁੱਚੀ ਰੂਪ ਰੇਖਾ ਉਲੀਕਣ ਲਈ ਅੱਜ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਉਪਰੰਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖਾਲਸਾਈ ਜਾਹੋ ਜਲਾਲ ਨਾਲ ਮਨਾਏ ਜਾ ਰਹੇ ਵਿਸਾਖੀ ਜੋੜ ਮੇਲੇ ਮੌਕੇ ਇਸ ਵਾਰ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਵਿਸ਼ੇਸ ਪ੍ਰਬੰਧ ਕਰਨ ਦੀ ਯੋਜਨਾ ਵਿਚਾਰ ਅਧੀਨ ਹੈ। ਉਨਾਂ ਕਿਹਾ ਕਿ ਪਹਿਲਾਂ ਜੋ ਕੰਮ ਪ੍ਰਸ਼ਾਸਨ ਕਰਦਾ ਸੀ ਇਸ ਵਾਰ ਸ਼੍ਰੋਮਣੀ ਕਮੇਟੀ ਕਰੇਗੀ ਤੇ ਜੋੜ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ ਲਈ ਤਖਤ ਸਾਹਿਬ ਦੇ ਬਿਲਕੁੱਲ ਬਾਹਰਲੇ ਗੇਟ ਤੱਕ ਸੀ. ਸੀ. ਟੀ. ਵੀ ਕੈਮਰੇ ਲਾਏ ਜਾਣ ਦੀ ਯੋਜਨਾ 'ਤੇ ਵੀਚਾਰ ਚੱਲ ਰਿਹਾ ਹੈ। ਉਨਾਂ ਕਿਹਾ ਕਿ ਜੋੜ ਮੇਲੇ ਦੌਰਾਨ ਸ਼ਰਧਾਲੂਆਂ ਦੀ ਮਦਦ ਲਈ ਵਿਸ਼ੇਸ ਟਾਸਕ ਫੋਰਸ ਵੀ ਤੈਨਾਤ ਕੀਤੀ ਜਾਵੇਗੀ ਤੇ ਸੰਗਤ ਨੂੰ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦੇ ਫਲੈਕਸ ਥਾਂ ਥਾਂ ਲਾਏ ਜਾਣਗੇ। ਉਨਾਂ ਕਿਹਾ ਕਿ ਜੋੜ ਮੇਲੇ ਨੂੰ ਲੈ ਕੇ ਵੱਖ-ਵੱਖ ਪ੍ਰਬੰਧ ਪੂਰੇ ਕਰਨ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਜਥੇਦਾਰ ਗੁਰਤੇਜ ਸਿੰਘ ਢੱਡੇ, ਜਥੇਦਾਰ ਲਖਮੀਰ ਸਿੰਘ ਅਰਾਈਆਂਵਾਲਾ ਤੇ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਤਿੰਨੇ ਅੰਤ੍ਰਿਗ ਮੈਂਬਰ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਜਗਸੀਰ ਸਿੰਘ ਮਾਂਗੇਆਣਾ, ਭਾਈ ਸੁਰਜੀਤ ਸਿੰਘ ਰਾਏਪੁਰ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਸੁਰਿੰਦਰ ਸਿੰਘ ਸ਼ਿੰਦਾ ਧਰਮ ਪ੍ਰਚਾਰ ਆਦਿ ਹਾਜਰ ਸਨ।

No comments: