BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਅੰਗਰੇਜੀ ਸਾਈਨ ਬੋਰਡਾਂ 'ਤੇ ਕਾਲਾ ਰੰਗ ਫੇਰਨ 'ਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ, ਜਾਂਚ ਸ਼ੁਰੂ

ਤਲਵੰਡੀ ਸਾਬੋ, 6 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨਾਂ ਤੋਂ ਪੰਜਾਬ ਵਿੱਚ ਵੱਖ ਵੱਖ ਥਾਵਾਂ 'ਤੇ ਸੜਕਾਂ ਦੇ ਕਿਨਾਰੇ ਲੱਗੇ ਸਾਈਨ ਬੋਰਡਾਂ ਤੇ ਕਾਲਿਖ ਮਲ ਦਿੱਤੇ ਜਾਣ ਦੇ ਮਾਮਲੇ ਤੋਂ ਬਾਅਦ ਹੁਣ ਇੱਕ ਵਾਰ ਫਿਰ ਸਥਾਨਕ ਨਗਰ ਅੰਦਰ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਤਲਵੰਡੀ ਸਾਬੋ ਦੇ ਤਲਵੰਡੀ ਸਾਬੋ-ਬਠਿੰਡਾ ਮੇਨ ਰੋਡ 'ਤੇ ਰਾਤ ਸਮੇਂ ਕੁੱਝ ਲੋਕਾਂ ਨੇ ਅੰਗਰੇਜੀ ਵਿੱਚ ਲੱਗੇ ਸਾਰੇ ਬੋਰਡਾਂ ਉਪਰ ਕਾਲਾ ਰੰਗ ਫੇਰ ਦਿੱਤਾ ਹੈ। ਤਲਵੰਡੀ ਸਾਬੋ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਬਠਿੰਡਾ ਮੁੱਖ ਮਾਰਗ ਤੇ ਭਾਵੇਂ 24 ਘੰਟੇ ਕਾਫੀ ਆਵਾਜਾਈ ਰਹਿੰਦੀ ਹੈ, ਪਰ ਫਿਰ ਵੀ ਤਲਵੰਡੀ ਸਾਬੋ ਤੋਂ ਪਿੰਡ ਭਾਗੀਵਾਂਦਰ ਤੱਕ ਲੱਗੇ ਵੱਖ ਵੱਖ ਬੈਕਾਂ, ਪੈਟਰੋਲ ਪੰਪਾਂ, ਸਕੂਲਾਂ ਸਮੇਤ ਕਈ ਹੋਰ ਸਰਕਾਰੀ ਦਫਤਰਾਂ ਦੇ ਬੋਰਡਾਂ ਉਪਰ ਲਿਖੀ ਅੰਗਰੇਜੀ ਭਾਸ਼ਾ ਤੇ ਰਾਤ ਸਮੇਂ ਕੁੱਝ ਲੋਕਾਂ ਨੇ ਕਾਲਾ ਰੰਗ ਫੇਰ ਦਿੱਤਾ ਜਿਸ ਦੀ ਇਤਲਾਹ ਮਿਲਦੇ ਤਲਵੰਡੀ ਸਾਬੋ ਥਾਣੇ ਦੇ ਏ. ਐਸ. ਆਈ ਗੁਰਮੇਜ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐਸ. ਆਈ ਗੁਰਮੇਜ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਪਰਟੀ ਦਾ ਨੁਕਸਾਨ ਕੀਤੇ ਜਾਣ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਰੋਡ ਤੇ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਫੁਟੇਜ ਨੂੰ ਚੈੱਕ ਕੀਤਾ ਜਾ ਰਿਹਾ ਹੈ ਤਾਂ ਕਿ ਸੁਰਾਗ ਲੱਭ ਕੇ ਦੋਸ਼ੀਆਂ ਨੂੰ ਲੱਭਿਆ ਜਾ ਸਕੇ।

No comments: