BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਡਾ.ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਕਮਜ਼ੋਰ ਤਬਕੇ ਦੇ ਲੋਕਾਂ ਲਈ ਸੁਰੂ ਕਰਨਗੇ ਕਰਜ਼ ਰਾਹਤ ਯੋਜਨਾ

ਦੋਆਬਾ ਖੇਤਰ ਨਾਲ ਸਬੰਧਿਤ ਲਾਭਪਾਤਰੀਆਂ ਨੂੰ 14 ਅਪ੍ਰੈਲ ਨੂੰ ਜਲੰਧਰ ਵਿੱਚ ਵੰਡੇ ਜਾਣਗੇ ਸਰਟੀਫਿਕੇਟ
ਜਲੰਧਰ 11 ਅਪ੍ਰੈਲ (ਜਸਵਿੰਦਰ ਆਜ਼ਾਦ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸਮਾਜ ਦੇ ਕਮਜ਼ੋਰ ਤਬਕੇ ਦੇ ਲੋਕਾਂ ਲਈ ਕਰਜ਼ ਰਾਹਤ ਯੋਜਨਾ ਦੀ ਸੁਰੂਆਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਪਰਵੀਨ ਕੁਮਾਰ ਸਿਨਹਾ ਜੋ ਕਿ ਅੱਜ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਪੰਜਾਬ ਪਛੜੀਆਂ ਸ੍ਰੇਣੀਆਂ, ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਕੋਲੋਂ ਲਏ ਗਏ ਕਰਜ਼ਿਆਂ ਨੂੰ ਮੁਆਫ਼ ਕਰਨ ਸਬੰਧੀ ਸਰਟੀਫਿਕੇਟਾਂ ਦੀ ਵੰਡ ਕੀਤੀ ਜਾਵੇਗੀ। ਸਮਾਗਮ ਦੌਰਾਨ ਉਪਰੋਕਤ ਦੋਨਾਂ ਸੰਸਥਾਨਾਂ ਕੋਲੋਂ ਲਏ ਗਏ 50,000 ਰੁਪਏ ਤੱਕ ਦੇ ਕਰਜ਼ ਨੂੰ ਮੁਆਫ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਡੇਵੀਏਟ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਦੁਆਬਾ ਖੇਤਰ ਦੇ ਲਾਭਪਾਤਰੀਆਂ ਨੂੰ ਇਸ ਯੋਜਨਾ ਤਹਿਤ ਸਰਟੀਫਿਕੇਟ ਤਕਸੀਮ ਕੀਤੇ ਜਾਣਗੇ।
ਕਰਜ਼ ਰਾਹਤ ਲਈ ਕੱਟ ਆਫ਼ ਡੇਟ 31 ਮਾਰਚ 2017 ਰੱਖੀ ਗਈ ਹੈ ਜਿਸ ਦੇ ਅਧਾਰ 'ਤੇ ਵਿਆਜ ਨਿਰਧਾਰਿਤ ਹੋਵੇਗਾ ਅਤੇ ਕਰਜ਼ ਰਾਹਤ ਵਾਲੇ ਸਰਟੀਫਿਕੇਟਾਂ ਵਿੱਚ 50,000 ਰੁਪਏ ਤੱਕ ਕਰਜ਼ ਮੁਆਫ਼ੀ ਸ਼ਾਮਿਲ ਹੈ। ਉਨਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ ਜਿਥੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀਆਂ ਨੂੰ ਅਸਾਨ ਵਿਆਜ ਦਰਾਂ 'ਤੇ ਕਰਜ਼ ਦਿੰਦਾ ਹੈ  ਜਦਕਿ ਪੰਜਾਬ ਪਛੜੀਆਂ ਸ੍ਰੇਣੀਆਂ, ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ ਪਛੜੀਆਂ ਸ੍ਰੇਣੀਆਂ ਨਾਲ ਸਬੰਧਿਤ ਵਿਅਕਤੀਆਂ ਨੂੰ ਕਰਜ਼ ਮੁਹੱਈਆ ਕਰਵਾਇਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਮਾਗਮ ਨੂੰ ਸਫ਼ਲਤਾ ਪੂਰਵਕ ਕਰਵਾਉਣ ਲਈ ਪ੍ਰਸ਼ਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡੀ.ਸੀ.ਪੀ.ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨੁਰ ਪੁਲਿਸ ਮਨਦੀਪ ਸਿੰਘ, ਐਸ.ਡੀ.ਐਮ.ਰਾਜੀਵ ਵਰਮਾ, ਏ.ਸੀ.ਪੀ.ਅਸ਼ਵਿਨ ਗੋਇਲ ਅਤੇ ਐਨ.ਐਸ.ਮਾਹਲ ਹਾਜ਼ਰ ਸਨ।

No comments: