ਜਲੰਧਰ 12 ਅਪ੍ਰੈਲ (ਜਸਵਿੰਦਰ ਆਜ਼ਾਦ)- ਪਿਛਲੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਜਿਲ੍ਹਾ ਸ਼ਹੀਦ ਭਗਤ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਮਨਪ੍ਰੀਤ ਕੌਰ ਸਪੁੱਤਰੀ ਸ. ਰਜਿੰਦਰ ਸਿੰਘ ਨੇ 71.50 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਵਿਦਿਆਰਥਣ ਲਵਨੀਤ ਧੀਰ ਸਪੁੱਤਰੀ ਸ. ਗੁਰਪਾਲ ਸਿੰਘ ਨੇ 69.25 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਯੋਗਿਤਾ ਭੱਟੀ ਸਪੁੱਤਰੀ ਸ. ਹੇਮ ਰਾਜ ਨੇ 68.25 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੇ ਵਿਭਾਗ ਦੇ ਮੁਖੀ ਪੋ. ਸ਼ਮਸ਼ਾਦ ਅਲੀ ਅਤੇ ਸਮੂਹ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਕਾਲਜ ਦੇ ਬਾਨੀ ਚੇਅਰਮੈਨ ਸ. ਗੁਰਚਰਨ ਸਿੰਘ ਸ਼ੇਰਗਿੱਲ ਅਤੇ ਸ. ਸੁਰਿੰਦਰ ਸਿੰਘ ਢੀਂਡਸਾ ਨੇ ਆਰਟਸ ਵਿਭਾਗ ਦੇ ਪ੍ਰਾਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।
No comments:
Post a Comment