BREAKING NEWS

Scroll

ਪੰਜਾਬ ਨਿਊਜ਼ ਚੈਨਲ ਨੂੰ ਹਰ ਦੇਸ਼, ਸ਼ਹਿਰ ਅਤੇ ਕਸਬੇ ਤੋਂ ਪੱਤਰਕਾਰਾਂ ਦੀ ਲੋੜ ਹੈ, ਸੰਪਰਕ : +91-98142-93386 ਜਾਂ ਈਮੇਲ ਕਰੋ punjabnewschannel@gmail.com

ਸੇਂਟ ਸੋਲਜਰ ਵਿਦਿਆਰਥੀਆਂ ਨੇ ਢੋਲ ਦੇ ਡੱਗੇ 'ਤੇ ਭੰਗੜਾ ਗਿੱਧਾ ਪਾਉੇਂਦੇ ਹੋਏ ਮਨਾਈ ਵੈਸਾਖੀ

ਜਲੰਧਰ 11 ਅਪ੍ਰੈਲ (ਜਸਵਿੰਦਰ ਆਜ਼ਾਦ)- ਦਸਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਵਲੋਂ ਖਾਲਸਾ ਪੰਥ ਦੀ ਸਥਾਪਨਾ ਦਿਨ ਵੈਸਾਖੀ ਦਾ ਤਿਉਹਾਰ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਿੱਚ ਨੱਚਦੇ- ਝੂਮਦੇ ਹੋਏ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀ ਪੰਜਾਬੀ ਰਵਾਇਤੀ ਪਹਿਰਾਵੇ ਵਿੱਚ ਸੰਸਥਾ ਵਿੱਚ ਪਹੁੰਚੇ। ਇਸ ਮੌਕੇ 'ਤੇ ਵਿਦਿਆਰਥੀਆਂ ਨੇ ਢੋਲ ਦੀ ਥਾਪ 'ਤੇ ਭੰਗੜਾ, ਗਿੱਧਾ ਪਾ ਲੋਕ ਗੀਤ ਜੁਗਨੀ, ਕਣਕ ਦੀ ਰਾਖੀ, ਜਿੰਦਮਾਹੀ ਆਦਿ ਗਾਏ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ, ਪ੍ਰੋ.ਚੇਅਰਮੈਨ ਪ੍ਰਿੰਸ ਚੋਪੜਾ ਨੇ ਸਭ ਨੂੰ ਵੈਸਾਖੀ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਵੈਸਾਖੀ ਦੇ ਇਤਹਾਸ  ਦੇ ਬਾਰੇ ਵਿੱਚ ਦੱਸਦੇ ਹੋਏ ਕਿ ਕਿਹਾ ਕਿ ਵੈਸਾਖੀ ਦਾ ਦਿਨ ਬਹੁਤ ਮਹੱਤਵਪੂਰਣ ਹੁੰਦਾ ਹੈ ਇਸ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਅਤੇ ਇਸ ਤਿਉਹਾਰ 'ਤੇ ਕਿਸਾਨ ਦੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ ਘਰ ਵਿੱਚ ਨਵੀਂ ਆਈ ਫਸਲ ਨੂੰ ਦੇਖ ਕਿਸਾਨ ਖੁਸ਼ ਹੁੰਦੇ ਹਨ।

No comments: