ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵੂਮੈਨ, ਜਲੰਧਰ ਵਿਚ ਦੀਵਾਲੀ ਧੂਮਧਾਮ ਨਾਲ ਮਨਾਈ ਗਈ

ਦੀਵਾਲੀਜਲੰਧਰ 26 ਅਕਤੂਬਰ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ. ਡੀ. ਕਾਲਜ ਫਾਰ ਵੂਮੈਨ, ਜਲੰਧਰ ਵਿੱਚ ਕਾਲਜ, ਸੈਂਟਰਲ ਐਸੋਸੀਏਸ਼ਨ ਦੁਆਰਾ ਗ੍ਰੀਨ ਦੀਵਾਲੀ ਮਨਾਈ ਗਈ। ਜਿਸ ਵਿਚ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸ਼੍ਰੀ ਗਨੇਸ਼ ਅਤੇ ਲਕਸ਼ਮੀ ਦੇਵੀ ਦੀ ਪੂਜਾ ਕੀਤੀ ਗਈ। ਇਸ ਮੌਕੇ ਤੇ ਵਿਦਿਆਰਥੀਆਂ ਦੁਆਰਾ ਰੰਗੋਲੀ ਬਣਾ ਕੇ ਅਤੇ ਪਟਾਕੇ ਨਾ ਜਲਾ ਕੇ ਦੀਵਾਲੀ ਮਨਾਉਣ ਦਾ ਸੰਕਲਪ ਲਿਆ ਗਿਆ। ਕਾਲਜ ਦੇ ਆਈ. ਟੀ. ਬਲਾਕ ਵਿਚ ਇੰਟਰਕਲਾਸ ਟੈਕਨੀਕਲ, ਰੰਗੋਲੀ ਪ੍ਰਤੀਯੋਗਿਤਾ ਕਰਵਾਈ ਗਈ ਅਤੇ ਗਨੇਸ਼ ਵੰਦਨਾ ਕੀਤੀ ਗਈ। ਪੀ ਸੀ ਐਮ ਐਸ.ਡੀ. ਕਾਲਜੀਏਟ ਸਕੂਲ ਵਿਚ ਗਿਆਰਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਦੁਆਰਾ ਚਾਰਟ ਮੇਕਿੰਗ, ਰੰਗੋਲੀ ਮੇਕਿੰਗ ਅਤੇ ਦੀਵੇ ਮੇਕਿੰਗ ਪ੍ਰਤੀਯੋਗਿਤਾ ਵਿਚ ਹਿੱਸਾ ਲਿਆ ਗਿਆ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ। ਸਾਰਿਆਂ ਨੇ ਇਕ ਦੂਜੇ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Leave a Reply