ਸਰਕਾਰੀ ਸਕੂਲ ਵਿੱਚ ਮਨਾਇਆ ਗਿਆ ਸਮਾਜਿਕ ਸਿੱਖਿਆ ਮੇਲਾ

education melaਜਲੰਧਰ 29 ਮਈ (ਜਸਵਿੰਦਰ ਆਜ਼ਾਦ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੁਆਸਪੁਰਹੀਰਾਂ ਵਿਖੇ ਮਿਤੀ 28.05.2019 ਨੂੰ ਸਰਕਾਰੀ ਹਿਦਾਇਤਾਂ ਅਨੁਸਾਰ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਜੀ ਦੀ ਅਗਵਾਈ ਹੇਠ ਸਮਾਜਿਕ ਸਿੱਖਿਆ ਮੇਲਾ ਲਗਾਇਆ ਗਿਆ ਜਿਸ ਵਿੱਚ ਛੇਵੀਂ ਤੋਂ ਦਸਵੀਂ ਤੱਕ ਸਾਰੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਮਾਜਿਕ ਵਿਸ਼ੇ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਸਮਾਜਿਕ ਵਿਸ਼ੇ ਨਾਲ ਸਬੰਧਿਤ ਚਾਰਟ ਅਤੇ ਮਾਡਲ ਤਿਆਰ ਕਰਵਾ ਕੇ ਉਹਨਾਂ ਬਾਰੇ ਜਾਣਕਾਰੀ ਦਿੱਤੀ । ਬੱਚਿਆਂ ਦੁਆਰਾ ਤਿਆਰ ਕੀਤੇ ਚਾਰਟ ਅਤੇ ਮਾਡਲਾਂ ਵਿੱਚੋਂ ਪਹਿਲੇ , ਦੂਜੇ ਅਤੇ ਤੀਜੇ ਸਥਾਨ ਤੇ ਆਉਣ ਤੇ ਇਨਾਮ ਵੰਡੇ ਗਏ । ਇਸ ਮੌਕੇ ਸ਼੍ਰੀਮਤੀ ਭਾਰਤੀ ਨੇ ਬੱਚਿਆਂ ਦਾ ਵਿਸ਼ੇਸ਼ ਤੌਰ ਤੇ ਹੌਸਲਾ ਵਧਾਉਂਦਿਆਂ ਉਹਨਾਂ ਨੂੰ ਸੌਖੇ ਤਰੀਕੇ ਨਾਲ ਸਮਾਜਿਕ ਸਿੱਖਿਆ ਸਮਝਣ ਲਈ ਪ੍ਰੇਰਿਤ ਕੀਤਾ । ਇਸ ਮੇਲੇ ਵਿੱਚ ਸ਼੍ਰੀਮਤੀ ਪ੍ਰੀਤੀ ਸੋਨੀ, ਸੁਪ੍ਰੀਆ ਬਹਿਲ, ਕਮਲੇਸ਼ ਰਾਣੀ, ਕ੍ਰਿਸ਼ਨਾ ਦੇਵੀ, ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਅਤੇ ਸਮੂਹ ਸਟਾਫ ਹਾਜ਼ਰ ਸੀ।

Leave a Reply