ਸੀਟੀ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਇੰਟਰਨੈਸ਼ਨਲ ਡਾਂਸ ਡੇ

ਜਲੰਧਰ 29 ਅਪ੍ਰੈਲ (ਜਸਵਿੰਦਰ ਆਜ਼ਾਦ)- ਸੀਟੀ ਪਬਲਿਕ ਸਕੂਲ ਵਿਖੇ ਹਰ ਤਿਉਹਾਰ ਅਤੇ ਖਾਸ ਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਆਪਣੀ ਇਸੀ ਰੀਤ ਨੂੰ ਪੂਰਾ ਕਰਦਿਆ ਹੋਇਆ 29 ਅਪ੍ਰੈਲ ਨੂੰ ਇੰਟਰਨੈਸ਼ਨਲ ਡਾਂਸ ਡੇ ਦੇ ਮੌਕੇ ਤੇ ਵਿਦਿਆਰਥੀਆਂ ਦੇ ਨਾਲ ਸੀਟੀ ਪਬਲਿਕ ਸਕੂਲ ਦੀ ਵਾਇਸ ਪ੍ਰਿੰਸੀਪਲ ਸੁਖਦੀਪ ਕੌਰ, ਸੀਟੀ ਪਬਲਿਕ ਸਕੂਲ ਦੇ ਅਧਿਆਪਕ ਅਤੇ ਸਟਾਫ ਨੇ ਵੱਖ-ਵੱਖ ਗੀਤਾਂ ਤੇ ਡਾਂਸ ਕੀਤਾ। ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਦੱਸਦਿਆ ਹੋਇਆ ਸੀਟੀ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ ਨੇ ਦੱਸਿਆ ਕਿ ਇਹ ਦਿਨ ਜਿਨ ਜਾਰਜ ਨੋਵੇਰੇ ਦੇ ਜਨਮ ਦਿਹਾੜੇ ਦੇ ਮੌਕੇ ਤੇ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਡਾਂਸ ਲਈ ਜਾਗਰੂਕ ਕਰਨਾ ਹੈ।

Leave a Reply