ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੁਵੇਨਾਈਲ ਜਸਟਿਸ ਐਕਟ ਤੇ ਵਿਕਟਿਮ ਕੰਪਨਸੇਸ਼ਨ ਸਕੀਮ ਤਹਿਤ ਜਾਗਰੂਕਤਾ ਕੈਂਪ

ਜਲੰਧਰ 8 ਅਕਤੂਬਰ (ਜਸਵਿੰਦਰ ਆਜ਼ਾਦ)- ਸ੍ਰੀ ਸੰਜੀਵ ਕੁਮਾਰ ਗਰਗ ਮਾਣਯੋਗ ਜ਼ਿਲਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਯੋਗ ਰਹਿਨੁਮਾਈ ਹੇਠ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਅਤੇ ਚਾਈਲਡ ਲਾਈਨ ਜਲੰਧਰ ਵਲੋਂ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਜਲੰਧਰ ਅਧੀਨ ਆਉਂਦੇ ਪੁਲਿਸ ਥਾਣਿਆਂ ਵਿੱਚ ਨਿਯੁਕਤ ਸਪੈਸ਼ਲ ਪ੍ਰੋਟੈਕਸ਼ਨ ਅਫ਼ਸਰਾਂ ਨੂੰ ਜੁਵੇਨਾਈਲ ਜਸਟਿਸ ਐਕਟ, ਚਾਈਲਡ ਵੈਲਫੇਅਰ ਕਮੇਟੀ ਅਤੇ ਵਿਕਟਿਮ ਕੰਪਨਸੇਸ਼ਨ ਸਕੀਮ ਦੀ ਜਾਣਕਾਰੀ ਦੇਣ ਲਈ ਇਕ ਜਾਗਰੂਕਤਾ ਸੈਮੀਨਾਰ ਐਸ.ਐਸ.ਪੀ. (ਦਿਹਾਤੀ) ਦੇ ਦਫ਼ਤਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਜਾਪਇੰਦਰ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ- ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨਾਂ ਦੇ ਨਾਲ ਸ੍ਰੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਡੀ.ਐਸ.ਪੀ.ਹੈਡਕੁਆਰਟਰ, ਸ੍ਰੀ ਜਗਨਨਾਥ ਸੀਨੀਅਰ ਸਹਾਇਕ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਸੰਦੀਪ ਕੁਮਾਰ ਲੀਗਲ ਪ੍ਰੋਬੇਸ਼ਨ ਅਫ਼ਸਰ ਅਤੇ ਸਰਿਤਾ ਵੀ ਹਾਜ਼ਰ ਸਨ।
ਇਸ ਮੌਕੇ ‘ਤੇ ਸ੍ਰੀ ਜਾਪ ਇੰਦਰ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਦੱਸਿਆ ਕਿ ਜੁਵੇਨਾਈਲ ਜਸਟਿਸ ਐਕਟ ਤਹਿਤ ਕਿਸੇ ਵੀ ਅਪਰਾਧ ਹੋਣ ‘ਤੇ ਬੱਚਿਆਂ ਪ੍ਰਤੀ ਪੁਲਿਸ ਦਾ ਨਜ਼ਰੀਆ ਦੋਸਤਾਨਾ ਹੋਣਾ ਚਾਹੀਦਾ ਹੈ ਅਤੇ ਐਕਟ ਮੁਤਾਬਿਕ ਬੱਚਿਆਂ ਦਾ ਰਿਮਾਂਡ ਨਹੀਂ ਮੰਗਿਆ ਜਾ ਸਕਦਾ । ਉਨਾਂ ਨੇ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਹਵਾਲਾਤ ਵਿੱਚ ਨਹੀਂ ਰੱਖਿਆ ਜਾ ਸਕਦਾ ਸਗੋਂ ਉਨਾਂ ਲਈ ਅਲੱਗ ਕਮਰਾ ਮੁਹੱਈਆ ਹੋਣਾ ਚਾਹੀਦਾ ਹੈ। ਉਨਾਂ ਇਹ ਵੀ ਦੱਸਿਆ ਕਿ ਇਸ ਐਕਟ ਤਹਿਤ ਬੱਚਿਆਂ ਦੀ ਸਾਂਭ ਸੰਭਾਲ ਅਤੇ ਪ੍ਰੋਟੈਕਸ਼ਨ ਵਾਸਤੇ ਸਭ ਤੋਂ ਪਹਿਲਾਂ ਬੱਚਿਆਂ ਨੂੰ ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਪਾਸ ਪੇਸ਼ ਕਰਨਾ ਚਾਹੀਦਾ ਹੈ ਅਤੇ ਮੈਜਿਸਟਰੇਟ ਦੀਆਂ ਸ਼ਕਤੀਆਂ ਪ੍ਰਾਪਤ ਇਹ ਕਮੇਟੀ ਬੱਚਿਆਂ ਨੂੰ ਬਣੇ ਹੋਮਾਂ ਵਿੱਚ ਜਾਂ ਉਨਾਂ ਦੇ ਮਾਪਿਆਂ ਤੱਕ ਭੇਜਣ ਦੇ ਹੁਕਮ ਦੇ ਸਕਦੀ ਹੈ।
ਉਨਾਂ ਨੇ ਵਿਕਟਿਮ ਕੰਪਨਸੇਸ਼ਨ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 357 ਏ.ਸੀ.ਆਰ.ਪੀ. ਸੀ ਅਧੀਨ ਅਪਰਾਧ ਦੇ ਪੀੜਤ ਵਿਅਕਤੀਆਂ ਨੂੰ ਸਕੀਮ ਤਹਿਤ ਬਲਾਕਾਤਰ ਪੀੜਤ ਨੂੰ 4 ਲੱਖ ਰੁਪਏ ਤੱਕ, ਤੇਜ਼ਾਬ ਪੀੜਤ ਨੂੰ 5 ਲੱਖ ਰੁਪਏ ਤੱਤ , ਮੌਤ ਹੋਣ ‘ਤੇ 2 ਲੱਖ ਰੁਪਏ, ਅੰਗਹੀਣ ਹੋਣ ‘ਤੇ 40 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਇਹ ਮੁਆਵਜ਼ਾ ਐਫ.ਆਈ.ਆਰ. ਦਰਜ ਹੋਣ ਉਪਰੰਤ ਸਬੰਧਿਤ ਕੋਰਟ ਵਲੋਂ ਸਿਫਾਰਿਸ ਕਰਨ ਤੇ ਅਤੇ ਜਿਸ ਕੇਸ ਵਿੱਚ ਨਾ ਮਾਲੂਮ ਵਿਅਕਤੀਆਂ ‘ਤੇ ਪਰਚਾ ਹੋਇਆ ਹੋਵੇ ਅਜਿਹੇ ਕੇਸਾਂ ਵਿੱਚ ਅਨਟਰੇਸ ਰਿਪੋਰਟ ਪੁਲਿਸ ਵਲੋਂ ਸਬੰਧਿਤ ਕੋਰਟ ਵਿੱਚ ਪੇਸ਼ ਹੋਣ ‘ਤੇ ਮੁਆਵਜ਼ੇ ਦੀ ਦਰਖਾਸਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੂੰ ਦਿੱਤੀ ਜਾ ਸਕਦੀ ਹੈ। ਇਸ ਮੌਕੇ ਸ੍ਰੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਡੀ.ਐਸ.ਪੀ. ਵਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ।

Leave a Reply