ਲਾਇਲਪੁਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵੱਲੋਂ ਸੱਤ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ ਹੋਈ

ਜਲੰਧਰ 7 ਅਕਤੂਬਰ (ਜਸਵਿੰਦਰ ਆਜ਼ਾਦ)- ਲਾਇਲਪੁਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵੱਲੋਂ “ਇਨੋਵੇਟਿਵ ਪੈ੍ਰਕਟਿਸਿਸ ਔਨ ਐਡਵਾਂਸਡ ਵੈਬ ਟੈਕਨੋਲੋਜੀਜ਼ ਅਤੇ ਨੈਟਵਰਕ ਸਿਕਉਰਿਟੀ ਪੈਰਾਡਾਈਮਸ” ਵਿਸ਼ੇ ਤੇ ਕਰਵਾਈ ਜਾ ਰਹੀ ਸੱਤ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਵਰਕਸ਼ਾਪ ਦੌਰਾਨ ਉਪਰੋਕਤ ਵਿਸ਼ੇ ਸੰਬੰਧੀ ਤਕਨੀਕੀ ਜਾਣਕਾਰੀ “ਅੰਸ਼ ਇੰਫੋਟੈਕ ਨਿਯੂਜੇਨ ਆਈ.ਟੀ. ਸਰਵਿਸਿਸ” ਕੰਪਨੀ ਦੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰੰ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਰਕਸ਼ਾਪ ਨੂੰ ਵਿਦਿਆਰਥੀਆਂ ਦੇ ਤਕਨੀਕੀ ਗਿਆਨ ਵਿੱਚ ਵਾਧਾ ਕਰਨ ਵਾਲਾ ਉਪਰਾਲਾ ਦੱਸਦਿਆਂ ਵਿਭਾਗ ਵੱਲੋਂ ਕੀਤੇ ਗਏ ਇਸ ਆਯੋਜਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਵਿਗਿਆਨ ਅਤੇ ਸੂਚਨਾ ਟੈਕਨਾਲੋਜੀ ਦੇ ਯੁਗ ਵਿੱਚ ਅਜਿਹੇ ਸਮਾਗਮਾਂ ਦਾ ਮਹੱਤਵ ਹੋਰ ਵਧ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਿਦਿਆਰਥੀਆਂ ਨੇ ਵਿਭਾਗ ਦੁਆਰਾ ਕੀਤੇ ਇਸ ਉੱਦਮ ਤੋਂ ਕਾਫੀ ਲਾਭ ਪ੍ਰਾਪਤ ਕੀਤਾ ਹੋਵੇਗਾ। ਵਿਭਾਗ ਦੇ ਮੁਖੀ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਵੈਬ ਟੈਕਨਾਲੋਜੀ ਅਤੇ ਨੈਟਵਰਕ ਸਕਿਊਰਿਟੀ ਅਜਿਹਾ ਵਿਸ਼ਾ ਹੈ ਜੋ ਅਜੋਕੇ ਦੌਰ ਵਿੱਚ ਵਿਦਿਆਰਥੀਆਂ ਲਈ ਖੋਜ ਦੇ ਖੇਤਰ ਵਿੱਚ ਵੀ ਨਵੇ ਰਾਹ ਖੋਲਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿਚ ਅਜਿਹੇ ਹੋਰ ਆਯੋਜਨ ਕੀਤੇ ਜਾਣਗੇ। ਇਸ ਵਰਕਸ਼ਾਪ ਦਾ ਸੰਚਾਲਨ ਡਾ. ਦਲਜੀਤ ਕੌਰ ਅਤੇ ਪ੍ਰੋ. ਜਸਪ੍ਰੀਤ ਕੌਰ ਬੈਂਸ ਵੱਲੋਂ ਕੀਤਾ ਗਿਆ।ਵਰਕਸ਼ਾਪ ਦੌਰਾਨ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਹੋਰਨਾਂ ਅਧਿਆਪਨ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਨੇ ਸਮੇਂ ਸਮੇਂ ਤੇ ਸ਼ਿਰਕਤ ਕੀਤੀ।

Leave a Reply