ਪੁਲਵਾਮਾ ਹਮਲੇ ‘ਚ ਸ਼ਹੀਦ ਹੋਇਆ ਇਹ ਜਵਾਨ ਆਪਣੀ 3 ਮਹੀਨੇ ਦੀ ਬੇਟੀ ਦਾ ਚਿਹਰਾ ਵੀ ਨਹੀਂ ਦੇਖ ਸਕਿਆ

ਜਲੰਧਰ 15 ਫਰਵਰੀ (ਜਸਵਿੰਦਰ ਆਜ਼ਾਦ)- ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਸੀ.ਆਰ.ਪੀ.ਐਫ ਕਾਫ਼ਿਲੇ ‘ਤੇ ਬੀਤੇ ਦਿਨੀਂ ਹੋਏ ਹਮਲੇ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਜਿਸ ਦੌਰਾਨ ਦੇਸ਼ ਭਰ ਦੇ ਲੋਕਾਂ ‘ਚ ਰੋਸ ਜਤਾਇਆ ਜਾ ਰਿਹਾ ਹੈ। ਇਸ ਹਮਲੇ ‘ਚ 44 ਦੇ ਕਰੀਬ ਜਵਾਨ ਸ਼ਹੀਦ ਹੋ ਗਏ। ਜਿੰਨ੍ਹਾਂ ‘ਚ 4 ਜਵਾਨ ਪੰਜਾਬ ਨਾਲ ਸਬੰਧ ਰੱਖਦੇ ਹਨ। ਅੱਤਵਾਦੀ ਹਮਲੇ ‘ਚ ਰਾਜਸਥਾਨ ਦੇ ਰਹਿਣ ਵਾਲੇ ਜਵਾਨ ਰੋਹਿਤਾਸ਼ ਲਾਂਬਾ ਵੀ ਸ਼ਹੀਦ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਰੀਬ ਇਕ ਸਾਲ ਪਹਿਲਾਂ ਹੀ ਰੋਹਿਤਾਸ਼ ਵਿਆਹ ਦੇ ਬੰਧਨ ‘ਚ ਬੱਝੇ ਸਨ। ਤਿੰਨ ਮਹੀਨੇ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਨੇ ਬੱਚੀ ਨੂੰ ਜਨਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਬੀਤੇ ਦਿਨ ਜਵਾਨਾਂ ‘ਤੇ ਸਭ ਤੋਂ ਵੱਡਾ ਆਤਮਘਾਤੀ ਹਮਲਾ ਹੋਇਆ। ਇਸ ਹਮਲੇ ‘ਚ ਕਰੀਬ 44 ਜਵਾਨ ਸ਼ਹੀਦ ਹੋ ਗਏ। ਦੱਸਿਆ ਜਾ ਰਿਹਾ ਹੈ ਕਿ 2500 ਜਵਾਨਾਂ ਦਾ ਕਾਫਲਾ ਪੁਲਵਾਮਾ ਜ਼ਿਲੇ ‘ਚ ਸ਼੍ਰੀਨਗਰ-ਜੰਮੂ ਰਾਜਮਾਰਗ ਤੋਂ ਲੰਘ ਰਿਹਾ ਸੀ। ਇਸ ਦੌਰਾਨ ਵਿਸਫੋਟਕ ਤੋਂ ਭਰੀ ਕਾਰ ਬੱਸ ‘ਚ ਜਾ ਵੱਜੀ ਅਤੇ 44 ਜਵਾਨਾਂ ਦੀ ਮੌਤ ਹੋ ਗਈ।

Leave a Reply