ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਅਪਾਹਜ ਆਸ਼ਰਮ ਵਿੱਚ ਵੰਡੇ ਫਲ਼

ਜਲੰਧਰ 13 ਨਵੰਬਰ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨੂਰਮਹਿਲ ਦੇ ਵਿਦਿਆਰਥੀਆਂ ਨੇ ਅੱਜ ਅਪਾਹਜ ਆਸ਼ਰਮ ਦਾ ਦੌਰਾ ਕੀਤਾ। ਪ੍ਰਿੰਸੀਪਲ ਮੰਜੂ ਅਰੋੜਾ ਦੀ ਅਗਵਾਈ ਵਿੱਚ ਕੀਤੇ ਗਏ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਿਸ਼ਤਿਆਂ ਦੀ ਮਹੱਤਤਾ ਤੇ ਜੀਵਨ ਵਿੱਚ ਬਜ਼ੁਰਗਾਂ ਦੀ ਅਹਿਮੀਅਤ ਅਤੇ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਦੀ ਸਮੱਸਿਆਵਾਂ ਦੇ ਬਾਰੇ ਵਿੱਚ ਜਾਣਕਾਰੀ ਦੇਣਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਬਜ਼ੁਰਗਾਂ ਨੂੰ ਫਲ਼ ਤੇ ਬਿਸਕੁਟ ਵੰਡੇ ਅਤੇ ਆਪਣੇ ਹੱਥੀਂ ਖਾਣਾ ਖਿਲਾਇਆ। ਇਸ ਮੌਕੇ ਪ੍ਰਿੰਸੀਪਲ ਅਰੋੜਾ ਨੇ ਕਿਹਾ ਅੱਜ ਦੀ ਰੁਝੇਵਿਆਂ ਭਰਪੂਰ ਜ਼ਿੰਦਗੀ ਵਿੱਚ ਰਿਸ਼ਤਿਆਂ ਦਾ ਨਿੱਘ ਠੰਢਾ ਹੁੰਦਾ ਜਾ ਰਿਹਾ ਹੈ। ਆਪਸੀ ਨੇੜਤਾ ਖਤਮ ਹੁੰਦੀ ਜਾ ਰਹੀ ਹੈ ਤੇ ਪਰਿਵਾਰ ਟੁੱਟ ਰਹੇ ਹਨ। ਇਕ ਅੰਕੜੇ ਮੁਤਾਬਕ ਭਾਰਤ ਦੇ ਹਰ ਪੰਜ ਬਜ਼ੁਰਗਾਂ ਵਿੱਚੋਂ ਇਕ ਇਕੱਲਾ ਜ਼ਿੰਦਗੀ ਬਸਰ ਕਰ ਰਿਹਾ ਹੈ। ਇਨਾਂ ਵਿੱਚ ਔਰਤਾਂ ਦੀ ਗਿਣਤੀ ਵੱਧ ਹੈ। ਅਜਿਹੇ ਵਿੱਚ ਵਿਦਿਆਰਥੀਆਂ ਨੂੰ ਬਜ਼ੁਰਗਾਂ ਤੇ ਅਪਾਹਜਾਂ ਨਾਲ ਹਮਦਰਦੀ ਤੇ ਰਿਸ਼ਤਿਆਂ ਦੀ ਮਹੱਤਤਾ ਦੇ ਬਾਰੇ ਵਿੱਚ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਉਨਾਂ ਨੇ ਸਾਰੇ ਬੱਚਿਆਂ ਨੂੰ ਆਪਣੇ ਆਸ-ਪਾਸ ਰਹਿ ਰਹੇ ਬਜ਼ੁਰਗਾਂ ਤੇ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ।

Leave a Reply