ਸੇਂਟ ਸੋਲਜਰ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ‘ਤੇ ਚਮਕਾਇਆ ਨਾਮ

ਗਵਰਨਰ ਵੀ.ਪੀ ਸਿੰਘ ਬਦਨੋਰ ਨੇ ਕੀਤਾ ਲੈਪਟਾਪ ਅਤੇ ਟਰਾਫੀ ਦੇ ਨਾਲ ਸਨਮਾਨਿਤ
ਜਲੰਧਰ 16 ਜਨਵਰੀ (ਗੁਰਕੀਰਤ ਸਿੰਘ)- ਭਾਰਤ ਵਿਕਾਸ ਪਰਿਸ਼ਦ ਵਲੋਂ ਭੀਲਵਾੜਾ ਵਿੱਚ ਕਰਵਾਏ ਗਏ ਰਾਸ਼ਟਰੀ ਪੱਧਰ ਕਵਿਜ਼ ਮੁਕਾਬਲੇ (ਭਾਰਤ ਕੋ ਜਾਨੋ ) ਵਿੱਚ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 10 ਲੱਖ ਵਿਦਿਆਰਥੀਆਂ ਵਿੱਚ ਦੂਜਾ ਸਥਾਨ ਪ੍ਰਾਪਤ ਕਰ ਸੰਸਥਾ ਦਾ ਨਾਮ ਚਮਕਾਇਆ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਇਸ ਮੁਕਾਬਲੇ ਵਿੱਚ ਪੂਰੇ ਦੇਸ਼ ਤੋਂ 10 ਲੱਖ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਸੀ ਜਿਸ ਵਿੱਚ ਸੇਂਟ ਸੋਲਜਰ ਦੇ ਵਿਦਿਆਰਥੀਆਂ ਸੁਨੰਦਨ ਗਰਗ ਅਤੇ ਸੰਜੋੲੈ ਸਿੰਘ ਸੇਠੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸਨੂੰ ਪਹਿਲਾਂ ਰਾਜ ਪੱਧਰ ‘ਤੇ ਕਰਵਾਏ ਗਏ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਣ ‘ਤੇ ਵਿਦਿਆਰਥੀਆਂ ਨੂੰ ਪੰਜਾਬ ਦੇ ਗਵਰਨਰ ਵੀ.ਪੀ ਸਿੰਘ ਬਦਨੋਰ ਵਲੋਂ ਲੈਪਟਾਪ ਅਤੇ ਟਰਾਫੀ ਦੇ ਨਾਲ ਸਨਮਾਨਿਤ ਕਰਦੇ ਹੋਏ ਸ਼ੁਭ ਕਾਮਨਾਵਾਂ ਦਿੱਤੀਆਂ। ਸੰਸਥਾ ਡਾਇਰੇਕਟਰ ਵਾਈ.ਪੀ ਕੌਸ਼ਲ, ਪ੍ਰਿੰਸੀਪਲ ਸ਼੍ਰੀਮਤੀ ਨਿਰਮਲ ਵਾਸੁਦੇਵਾ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਮੈਨੇਜਮੇਂਟ ਅਤੇ ਮਾਪਿਆਂ ਦੇ ਸਾਥ ਨੂੰ ਦਿੱਤਾ।

Leave a Reply