ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਗਿਆ

ਜਲੰਧਰ 12 ਅਪ੍ਰੈਲ (ਜਸਵਿੰਦਰ ਆਜ਼ਾਦ)- ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸਸੰਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਪੰਜਾਬੀ ਸਭਿਆਚਾਰ ਨਾਲ ਸੰਬਧਿਤ ਸਾਰੇ ਤਿਉਹਾਰ ਵੱਡੇ ਪੱਧਰ ਤੇ ਮਨਾਏ ਜਾਂਦੇ ਹਨ ਇਸੇ ਹੀ ਲੜੀ ਨੂੰ ਅੱਗੇ ਤੋਰਦਿਆਂ ਕਾਲਜ ਵੱਲੋਂ ਵਿਸਾਖੀ ਦਾ ਪਵਿੱਤਰ ਤਿਉਹਾਰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕਰਦਿਆਂ ਗਿੱਧਾ, ਭੰਗੜਾ, ਗੀਤ ਤੇ ਬੋਲੀਆਂ ਨਾਲ ਪੰਜਾਬੀ ਸਭਿਆਚਾਰ ਦੀ ਸਫਲ ਪੇਸ਼ਕਾਰੀ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਜਿੱਥੇ ਲਹਿਰਾਉਂਦੀ ਸੋਨੇ ਰੰਗੀ ਫ਼ਸਲ ਦੀ ਕਟਾਈ ਦਾ ਤਿਉਹਾਰ ਹੈ ਉੱਥੇ ਇਸ ਦਿਨ ਦਾ ਪੰਜਾਬ ਦੇ ਕਲਚਰ ਵਿਚ ਇਤਿਹਾਸਕ ਮਹੱਤਵ ਵੀ ਹੈ। ਵਿਸਾਖੀ ਵਾਲੇ ਦਿਨ 1699 ਈ. ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ ਸੀ। ਉਨਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ ਕਿਉਂਕਿ ਇਸ ਨਾਲ ਸਾਡੀ ਆਪਸੀ ਭਾਈਚਾਰਕ ਤੇ ਸਭਿਆਚਾਰਕ ਸਾਂਝ ਵੱਧਦੀ ਹੈ।

Leave a Reply