ਬਹੁਤ ਫ਼ਰਕ ਹੈ

yashu jaanਇੱਕ ਪੱਖੇ ਦੀ ਪੌਣ ਅਤੇ ਕੁਦਰਤੀ ਪੌਣ ਵਿੱਚ ਬਹੁਤ ਫ਼ਰਕ ਹੈ ,
ਆਪਣੇ ਸੌਣ ਅਤੇ ਇੱਕ ਮਾਂ ਦੇ ਸੁਲਾਉਣ ਵਿੱਚ ਬਹੁਤ ਫ਼ਰਕ ਹੈ

ਫ਼ਰਕ ਹੈ ਪੁਰਾਣੀਆਂ ਅਤੇ ਨਵੀਂਆਂ ਚੀਜ਼ਾਂ ਵਿੱਚ ਬਹੁਤ ਜ਼ਿਆਦਾ ,
ਇੱਕ ਅੱਜ ਦੇ ਸੋਫਿਆਂ ਅਤੇ ਮੰਜੇ ਦੀ ਦੌਣ ਵਿੱਚ ਬਹੁਤ ਫ਼ਰਕ ਹੈ

ਫ਼ਰਕ ਹੈ ਸਾਡੀਆਂ ਅਤੇ ਪੁਰਾਣੇ ਬਜ਼ੁਰਗਾਂ ਦੀਆਂ ਸੋਚਾਂ ਵਿੱਚ ,
ਤੁਹਾਡੇ ਅਤੇ ਤੁਹਾਡੇ ਬਾਪੂ ਦੇ ਸਮਝਾਉਣ ਵਿੱਚ ਬਹੁਤ ਫ਼ਰਕ ਹੈ

ਫ਼ਰਕ ਹੈ ਅੱਜ ਦੀ ਅਤੇ ਪੁਰਾਣੀ ਲੇਖਣੀ ਅਤੇ ਗਾਇਕੀ ਵਿੱਚ ,
ਅੱਜ ਦੇ ਨੌਜਵਾਨ ਅਤੇ ਯਮਲੇ ਦੇ ਗਾਉਣ ਵਿੱਚ ਬਹੁਤ ਫ਼ਰਕ ਹੈ

ਫ਼ਰਕ ਹੈ ਯਸ਼ੂ ਜਾਨ ਇੱਥੇ ਰਹਿੰਦੇ ਅਤੇ ਵਿਦੇਸ਼ੀ ਪੰਜਾਬੀਆਂ ਵਿੱਚ ,
ਸਾਡੀ ਤੜਪ ਉੱਧਰ ਜਾਣ ਉਹਨਾਂ ਦੀ ਆਉਣ ਵਿੱਚ ਬਹੁਤ ਫ਼ਰਕ ਹੈ
-ਯਸ਼ੂ ਜਾਨ, ਸੰਪਰਕ : – 7814394915

Leave a Reply